25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਰਕਾਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਨਹੀਂ ਨਿਭਾਏ ਚੋਣ ਵਾਅਦੇ- ਲਾਭ ਸਿੰਘ ਮੰਡੇਰ

ਮਹਿਲ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਕਸਬਾ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮਸਲਿਆਂ, ਸਰਕਾਰਾਂ ਦੀ ਵਾਅਦਾ ਖ਼ਿਲਾਫ਼ੀ ਅਤੇ ਜਥੇਬੰਦੀ ਦੀ ਮਜ਼ਬੂਤੀ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

ਅਜੀਤ ਡੈਸਕ 25-09-2026
ਮਹਿਲ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਕਸਬਾ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਮਸਲਿਆਂ, ਸਰਕਾਰਾਂ ਦੀ ਵਾਅਦਾ ਖ਼ਿਲਾਫ਼ੀ ਅਤੇ ਜਥੇਬੰਦੀ ਦੀ ਮਜ਼ਬੂਤੀ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਰਣਜੀਤ ਸਿੰਘ ਕਾਹਨੇਕੇ, ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੁੱਕੂ, ਸੂਬਾ ਕਮੇਟੀ ਮੈਂਬਰ ਜਗਸੀਰ ਸਿੰਘ ਚੀਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਭੋਤਨਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਡਾਟਾ ਇਕੱਠਾ ਕਰ ਕੇ ਸਿਖਲਾਈ ਦੇਣ ਦੀ ਚੱਲ ਰਹੀ ਚਰਚਾ ਮਹਿਜ਼ ਦਿਖਾਵਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਕੋਈ ਠੋਸ ਕਾਨੂੰਨੀ ਪ੍ਰਬੰਧ ਨਹੀਂ ਕਰਦੀ, ਇਸ ਦਾ ਕੋਈ ਲਾਭ ਨਹੀਂ ਹੋਵੇਗਾ। ਆਗੂਆਂ ਨੇ ਅਫ਼ਸੋਸ ਜਤਾਇਆ ਕਿ ਪੰਜਾਬ ਸਰਕਾਰ ਨੇ ਅਜਿਹਾ ਕੋਈ ਕਾਨੂੰਨ ਨਹੀਂ ਬਣਾਇਆ ਜਿਸ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਅਧਿ ਕਾਰ ਮਿਲੇ ਅਤੇ ਨਾ ਹੀ ਇਸ ਮਸਲੇ ਨੂੰ ਵਿਧਾਨ ਸਭਾ ਵਿਚ ਗੰਭੀਰਤਾ ਨਾਲ ਵਿਚਾਰਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵੇਲੇ ਸਿਆਸੀ ਪਾਰਟੀਆਂ ਵੱਡੇ ਵਾਅਦੇ ਕਰਦੀਆਂ ਹਨ, ਪਰ ਸੱਤਾ ਮਿਲਣ ਮਗਰੋਂ ਸਭ ਭੁੱਲ ਜਾਂਦੀਆਂ ਹਨ। ਕਾਂਗਰਸ, ਅਕਾਲੀ ਦਲ ਤੋਂ ਬਾਅਦ ਹੁਣ ਮੌਜੂਦਾ ਭਗਵੰਤ ਮਾਨ ਸਰਕਾਰ ਵੇਲੇ ਵੀ ਇਹ ਮਸਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ। ਆਗੂਆਂ ਨੇ ਸਰਕਾਰੀ ਭਰੋਸਿਆਂ ਦੀ ਬਜਾਏ ਜਥੇਬੰਦੀ ਨੂੰ ਮਜ਼ਬੂਤ ਕਰ ਕੇ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਧਨੇਰ, ਖ਼ਜ਼ਾਨਚੀ ਬੇਅੰਤ ਸਿੰਘ ਉਪਲੀ, ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਚੱਕਭਾਈਕੇ, ਬਲਾਕ ਸ਼ਹਿਣਾ ਦੇ ਪ੍ਰਧਾਨ ਜਸਵੰਤ ਸਿੰਘ ਨੱਤ ਅਤੇ ਹਰਬੰਸ ਸਿੰਘ ਤਾਜੋਕੇ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਪਿੰਡ ਕੈਰੇ ਵਿਖੇ ‘ਆਪ’ ਆਗੂਆਂ ਵਲੋਂ ਮਿਸ਼ਨ-2027 ਤਹਿਤ ਹਲਕਾ ਵਾਸੀਆਂ ਨਾਲ ਮੀਟਿੰਗ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ‘ਧੁੰਦ ਚੀਰਦੀ ਰੌਸ਼ਨੀ’ ਨਾਵਲ ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।