25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਕੈਰੇ ਵਿਖੇ ‘ਆਪ’ ਆਗੂਆਂ ਵਲੋਂ ਮਿਸ਼ਨ-2027 ਤਹਿਤ ਹਲਕਾ ਵਾਸੀਆਂ ਨਾਲ ਮੀਟਿੰਗ

ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਵਿੱਢੀ ਗਈ ਸਿਆਸੀ ਮੁਹਿੰਮ ਤਹਿਤ ‘ਮਿਸ਼ਨ 2027’ ਨੂੰ ਮਜ਼ਬੂਤ ਕਰਨ ਲਈ ਕੈਰੇ ਪਿੰਡ ਦੇ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਇੰਚਾਰਜ, ਮੈਂਬਰ ਫ਼ੀਸ ਰੈਗੂਲੇਟਰੀ ਕਮਿਸ਼ਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਤੋਂ ਇਲਾਵਾ ਰਮਨਦੀਪ ਸਿੰਘ ਗੁੰਮਟੀ ਸਾਬਕਾ ਸੰਗਠਨ ਇੰਚਾਰਜ, ਮਲਕੀਤ ਸਿੰਘ ਔਲਖ ਨਸ਼ਾ ਮੁਕਤੀ ਹਲਕਾ ਕੋਆਰਡੀਨੇਟਰ ਬਰਨਾਲਾ, ਰਾਜਦੀਪ ਸਿੰਘ ਕਲੇਰ ਨੌਜਵਾਨ ਆਗੂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ ਅਤੇ ਇਸ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਸਾਂਝੀ ਕੀਤੀ।

ਅਜੀਤ ਡੈਸਕ 25-09-2026
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਵਿੱਢੀ ਗਈ ਸਿਆਸੀ ਮੁਹਿੰਮ ਤਹਿਤ ‘ਮਿਸ਼ਨ 2027’ ਨੂੰ ਮਜ਼ਬੂਤ ਕਰਨ ਲਈ ਕੈਰੇ ਪਿੰਡ ਦੇ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਇੰਚਾਰਜ, ਮੈਂਬਰ ਫ਼ੀਸ ਰੈਗੂਲੇਟਰੀ ਕਮਿਸ਼ਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਤੋਂ ਇਲਾਵਾ ਰਮਨਦੀਪ ਸਿੰਘ ਗੁੰਮਟੀ ਸਾਬਕਾ ਸੰਗਠਨ ਇੰਚਾਰਜ, ਮਲਕੀਤ ਸਿੰਘ ਔਲਖ ਨਸ਼ਾ ਮੁਕਤੀ ਹਲਕਾ ਕੋਆਰਡੀਨੇਟਰ ਬਰਨਾਲਾ, ਰਾਜਦੀਪ ਸਿੰਘ ਕਲੇਰ ਨੌਜਵਾਨ ਆਗੂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ ਅਤੇ ਇਸ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਸਾਂਝੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਦਾ ਸਰਬਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਮੁਫ਼ਤ ਬਿਜਲੀ, ਸਿਹਤ ਸਹੂਲਤਾਂ ਆਮ ਆਦਮੀ ਕਲੀਨਿਕ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਇਨਕਲਾਬੀ ਸੁਧਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਆਗੂਆਂ ਨੇ ਦਾਅਵਾ ਕੀਤਾ ਕਿ ‘ਮਿਸ਼ਨ 2027’ ਤਹਿਤ ਪਾਰਟੀ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਰਹੀ ਹੈ ਤਾਂ ਜੋ ਹਰ ਵਰਗ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕੈਰੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੁੜ ਵੱਡੀ ਜਿੱਤ ਦਿਵਾਉਣ ਲਈ ਲਾਮਬੰਦ ਹੋਣ।
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਛੇ ਮਹੀਨਿਆਂ ਅੰਦਰ ਹੋਵੇਗਾ ਨਸ਼ਿਆਂ ਦਾ ਖਾਤਮਾ- ਬਿੱਟੂ ਅਗਲੀ ਖ਼ਬਰ ਸਰਕਾਰਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਨਹੀਂ ਨਿਭਾਏ ਚੋਣ ਵਾਅਦੇ- ਲਾਭ ਸਿੰਘ ਮੰਡੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।