ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਛੇ ਮਹੀਨਿਆਂ ਅੰਦਰ ਹੋਵੇਗਾ ਨਸ਼ਿਆਂ ਦਾ ਖਾਤਮਾ- ਬਿੱਟੂ
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ ਯਾਤਰਾ’ ਬਰਨਾਲਾ ਵਿਖੇ ਪਹੁੰਚੀ। ਜਿਸ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਕਚਹਿਰੀ ਚੌਂਕ ਵਿਖੇ ਸਵਾਗਤ ਕੀਤਾ ਗਿਆ ਅਤੇ ਇਹ ਯਾਤਰਾ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਸ਼ਾਂਤੀ ਹਾਲ ਰਾਮ ਬਾਗ ਬਰਨਾਲਾ ਵਿਖੇ ਪਹੁੰਚੀ।
ਨ
ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨੂੰ ਸਾਂਭਣ ਦੀ ਥਾਂ ਮਾਮਲੇ ਨੂੰ ਦਬਾਉਣ ਦੀ ਕੀਤੀ ਜਾਂਦੀ ਹੈ ਕੋਸ਼ਿਸ਼- ਫੂਲਕਾ
25-09-2026
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਨਸ਼ਾ ਮੁਕਤ ਯਾਤਰਾ’ ਬਰਨਾਲਾ ਵਿਖੇ ਪਹੁੰਚੀ। ਜਿਸ ਦਾ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਕਚਹਿਰੀ ਚੌਂਕ ਵਿਖੇ ਸਵਾਗਤ ਕੀਤਾ ਗਿਆ ਅਤੇ ਇਹ ਯਾਤਰਾ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਸ਼ਾਂਤੀ ਹਾਲ ਰਾਮ ਬਾਗ ਬਰਨਾਲਾ ਵਿਖੇ ਪਹੁੰਚੀ। ਜਿੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਇਹ ਯਾਤਰਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਬਾਹਰ ਕੱਢਣ ਦੇ ਮਕਸਦ ਨਾਲ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ 2047 ਤੱਕ ਭਾਰਤ ਵਿਕਸਤ ਦਾ ਸੁਪਨਾ ਹੈ ਅਤੇ ਉਹ ਚਾਹੁੰਦੇ ਹਨ ਕਿ ਪੰਜਾਬ ਦਾ ਇਸ ਵਿਚ ਯੋਗਦਾਨ ਹੋਵੇ। ਸ: ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ ਵਿਚ ਆਈ ਸੀ ਪਰ ਹੁਣ ਸੂਬੇ ਦੇ ਲੋਕ ਇਨ੍ਹਾਂ ਦੀ ਕਾਰਗੁਜਾਰੀ ਨੂੰ ਦੇਖ ਚੁੱਕੇ ਹਨ ਕਿ ਕਿਵੇਂ ਇਨ੍ਹਾਂ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਪੰਜਾਬ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ‘ਆਪ’ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਹੋਈ ਹੈ। ਸ : ਬਿੱਟੂ ਨੇ ਇਹ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਸਰਕਾਰ ਆਉਣ ’ਤੇ ਛੇ ਮਹੀਨਿਆਂ ਅੰਦਰ ਨਸ਼ਾ ਬਿਲਕੁਲ ਖ਼ਤਮ ਕੀਤਾ ਜਾਵੇਗਾ। ਰੈਲੀ ਨੂੰ ਸੰਬੋਧਨ ਸੀਨੀਅਰ ਭਾਜਪਾ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਬਹੁਤ ਜਿਆਦਾ ਮਾੜੇ ਹਾਲਾਤ ਕਰ ਦਿੱਤੇ ਹਨ ਅਤੇ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਦੁਖੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹੋ ਚੁੱਕੇ ਹਨ, ਆਮ ਆਦਮੀ ਪਾਰਟੀ ਦੇ ਲੀਡਰ ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨੂੰ ਸਾਂਭਣ ਦੀ ਥਾਂ, ਸਗੋਂ ਉਨ੍ਹਾਂ ਨੂੰ ਚੁੱਪ ਰਹਿਣ ਅਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਬੁਲਾਰਾ ਚਰਨਜੀਤ ਸਿੰਘ ਬਰਾੜ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਜਿਲ੍ਹਾ ਇੰਚਾਰਜ ਨਿਪੁੰਨ ਸ਼ਰਮਾ, ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਨੈਣੇਵਾਲ, ਜਥੇਦਾਰ ਸੁਖਵੰਤ ਸਿੰਘ ਧਨੌਲਾ, ਧਰਮ ਸਿੰਘ ਫੌਜੀ, ਪ੍ਰੇਮ ਪ੍ਰੀਤਮ ਜਿੰਦਲ, ਸੁਭਾਸ਼ ਮੱਕੜਾ, ਜਸਵੀਰ ਸਿੰਘ ਗੱਖੀ, ਸੋਹਣ ਮਿੱਤਲ, ਯੁਵਾ ਮੋਰਚਾ ਦਾ ਜਿਲ੍ਹਾ ਪ੍ਰਧਾਨ ਰਮਨ ਜਵੰਧਾ, ਗੁਰਜਿੰਦਰ ਸਿੰਘ ਪੱਪੀ ਸੰਧੂ, ਬਲਦੀਪ ਸਿੰਘ ਮਹਿਲ ਖੁਰਦ, ਮੋਨੂੰ ਗੋਇਲ, ਮੱਖਣ ਸਿੰਘ ਧਨੌਲਾ, ਬੀਬੀ ਰਾਣੀ ਕੌਰ, ਬੀਬੀ ਪਰਮਜੀਤ ਕੌਰ ਚੀਮਾ, ਮੰਗਲ ਦੇਵ ਸ਼ਰਮਾ, ਰਵੀ ਬਾਂਸਲ, ਸੂਬੇਦਾਰ ਮੇਜਰ ਰਾਜ ਸਿੰਘ ਆਦਿ ਆਗੂ ਹਾਜ਼ਰ ਸਨ।