ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਜਲੰਧਰ-ਕਪੂਰਥਲਾ ਦਾ ਵਿੱਦਿਅਕ ਦੌਰਾ
ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸ਼ਿਵਾਲਿਕ ਪਬਲਿਕ ਸਕੂਲ ਤਪਾ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਕਲਾਸ ਤੀਜੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਇੰਸ ਸਿਟੀ ਜਲੰਧਰ-ਕਪੂਰਥਲਾ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਖੇ ਵੱਖ-ਵੱਖ ਵਿਗਿਆਨਕ ਮਾਡਲਾਂ, ਪ੍ਰਦਰਸ਼ਨੀਆਂ, ਪ੍ਰਯੋਗਾਂ ਅਤੇ ਤਕਨੀਕੀ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ।
ਸ਼
ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਜਲੰਧਰ-ਕਪੂਰਥਲਾ ਦਾ ਵਿੱਦਿਅਕ ਦੌਰਾ
27-09-2026
ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸ਼ਿਵਾਲਿਕ ਪਬਲਿਕ ਸਕੂਲ ਤਪਾ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਕਲਾਸ ਤੀਜੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਇੰਸ ਸਿਟੀ ਜਲੰਧਰ-ਕਪੂਰਥਲਾ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਖੇ ਵੱਖ-ਵੱਖ ਵਿਗਿਆਨਕ ਮਾਡਲਾਂ, ਪ੍ਰਦਰਸ਼ਨੀਆਂ, ਪ੍ਰਯੋਗਾਂ ਅਤੇ ਤਕਨੀਕੀ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ । ਵਿਦਿਆਰਥੀਆਂ ਨੇ ਵਿਗਿਆਨ ਨਾਲ ਸੰਬੰਧਿਤ ਕਈ ਨਵੀਆਂ ਅਤੇ ਦਿਲਚਸਪ ਗੱਲਾਂ ਨੂੰ ਨੇੜਿਓਂ ਸਮਝਿਆ ਅਤੇ ਇਸ ਦੌਰੇ ਨੂੰ ਗਿਆਨਵਰਧਕ ਅਤੇ ਮਨੋਰੰਜਕ ਬਣਾਇਆ। ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਗਿਆਨਕ ਧਾਰਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸਵਾਲ ਪੁੱਛਣ ਅਤੇ ਨਵੀਆਂ ਚੀਜ਼ਾਂ ਸਿੱਖਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਿਚ ਬੇਹੱਦ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ। ਪ੍ਰਿੰਸੀਪਲ ਮੋਨਿਕਾ ਗਰਗ ਅਤੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਤਜਰਬੇ ਅਧਾਰਿਤ ਸਿੱਖਿਆ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।