27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮਹਿਲ ਕਲਾਂ, 26 ਸਤੰਬਰ (ਤਰਸੇਮ ਸਿੰਘ ਗਹਿਲ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਮਹਿਲ ਕਲਾਂ ਵਿਖੇ ਫਾਰਮਾਸਿਸਟ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਬੰਧਕੀ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਫਾਰਮੇਸੀ ਨੂੰ ਸਮਰਪਿਤ ਇਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।

ਅਜੀਤ ਡੈਸਕ 27-09-2026
ਮਹਿਲ ਕਲਾਂ, 26 ਸਤੰਬਰ (ਤਰਸੇਮ ਸਿੰਘ ਗਹਿਲ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਮਹਿਲ ਕਲਾਂ ਵਿਖੇ ਫਾਰਮਾਸਿਸਟ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਬੰਧਕੀ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਫਾਰਮੇਸੀ ਨੂੰ ਸਮਰਪਿਤ ਇਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਰੈਲੀ ਨੂੰ ਕਾਲਜ ਦੇ ਪ੍ਰਿੰਸੀਪਲ ਸਾਹਿਬ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਮਹਿਲ ਕਲਾਂ ਦੇ ਮੁੱਖ ਬਾਜ਼ਾਰ, ਬੱਸ ਸਟੈਂਡ ਤੋਂ ਹੁੰਦੀ ਹੋਈ ਸਰਕਾਰੀ ਹਸਪਤਾਲ ਮਹਿਲ ਕਲਾਂ ਵਿਖੇ ਪਹੁੰਚੀ। ਹਸਪਤਾਲ ਵਿਖੇ ਵਿਦਿਆਰਥੀਆਂ ਨੇ ਡਾਕਟਰਾਂ ਅਤੇ ਮਰੀਜ਼ਾਂ ਨੂੰ ਦਵਾਈਆਂ ਦੀ ਸਹੀ ਵਰਤੋਂ ਅਤੇ ਐਂਟੀਬਾਇਓਟਿਕ ਦਵਾਈਆਂ ਦੀ ਅੰਨ੍ਹੇਵਾਹ ਵਰਤੋਂ ਤੋਂ ਬਚਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਹਸਪਤਾਲ ਅਤੇ ਬਾਜ਼ਾਰ ਵਿਚ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ ਖਿੱਚ ਦਾ ਕੇਂਦਰ ਬਣਿਆ। ਇਸ ਮੌਕੇ ਕਾਲਜ ਵਿਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਫਾਰਮੇਸੀ ਦੇ ਮਹੱਤਵ ਨੂੰ ਬਾਖ਼ੂਬੀ ਦਰਸਾਇਆ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬਾਜ਼ੀਗਰ ਅਤੇ ਵਿਮੁਕਤ ਜਨ ਜਾਤੀਆਂ ਦੇ ਮਸਲੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੈਨੀਫੈਸਟੋ ਕਮੇਟੀ ਨਾਲ ਵਿਚਾਰੇ ਅਗਲੀ ਖ਼ਬਰ ਪ੍ਰਧਾਨ ਨਛੱਤਰ ਸਿੰਘ ਘੁਮਾਣ ਪਰਿਵਾਰ ਸਮੇਤ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।