28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਦੇ ਖਿਡਾਰੀਆਂ ਨੇ ਤਗਮੇ ਜਿੱਤੇ

ਭਦੌੜ, 27 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਰਾਜ ਅੰਤਰ-ਜੋਨ ਪੱਧਰੀ ਅਥਲੈਟਿਕ ਮੀਟ ’ਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਅੰਡਰ-14 ਸਾਲ ਦੇ 100 ਮੀਟਰ ਦੌੜ ਮੁਕਾਬਲੇ ਵਿਚ ਗੁਰਪ੍ਰੀਤ ਸਿੰਘ ਨੇ ਤੀਜਾ, 200 ਮੀਟਰ ਵਿਚ ਹਰਜਾਪ ਸਿੰਘ ਨੇ ਪਹਿਲਾ, 600 ਮੀਟਰ ਵਿਚ ਮੁਹੰਮਦ ਅਲਫਾਜ ਨੇ ਦੂਜਾ, 400 ਮੀਟਰ ਵਿਚ ਕਮਲਪ੍ਰੀਤ ਸਿੰਘ ਨੇ ਦੂਜਾ ਅਤੇ ਅੰਡਰ 17 ਵਿਚ 200 ਮੀਟਰ ਦੌੜ ਵਿਚ ਹਰਮਨ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਅਜੀਤ ਡੈਸਕ 28-09-2026
ਭਦੌੜ, 27 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਰਾਜ ਅੰਤਰ-ਜੋਨ ਪੱਧਰੀ ਅਥਲੈਟਿਕ ਮੀਟ ’ਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੌਰਾਨ ਅੰਡਰ-14 ਸਾਲ ਦੇ 100 ਮੀਟਰ ਦੌੜ ਮੁਕਾਬਲੇ ਵਿਚ ਗੁਰਪ੍ਰੀਤ ਸਿੰਘ ਨੇ ਤੀਜਾ, 200 ਮੀਟਰ ਵਿਚ ਹਰਜਾਪ ਸਿੰਘ ਨੇ ਪਹਿਲਾ, 600 ਮੀਟਰ ਵਿਚ ਮੁਹੰਮਦ ਅਲਫਾਜ ਨੇ ਦੂਜਾ, 400 ਮੀਟਰ ਵਿਚ ਕਮਲਪ੍ਰੀਤ ਸਿੰਘ ਨੇ ਦੂਜਾ ਅਤੇ ਅੰਡਰ 17 ਵਿਚ 200 ਮੀਟਰ ਦੌੜ ਵਿਚ ਹਰਮਨ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿਚ ਅੰਡਰ 14 ਸਾਲ 600 ਮੀਟਰ ਦੌੜ ਵਿਚ ਹਰਲੀਨ ਕੌਰ ਨੇ ਦੂਜਾ, 200 ਮੀਟਰ ਵਿਚ ਹੁਸਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਸੁਖਵੀਰ ਕੌਰ ਧਾਲੀਵਾਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਐਡਵੋਕੇਟ ਇਕਬਾਲ ਸਿੰਘ ਗਿੱਲ ਐਮ.ਡੀ. ਅਤੇ ਸਕੱਤਰ ਹਰਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਪੁਜ਼ੀਸ਼ਨਾਂ ਕੋਚ ਪਰਗਟ ਸਿੰਘ ਢਿੱਲਵਾਂ ਦੀ ਮਿਹਨਤ ਸਦਕਾ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਨੇ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਵਾਈ ਹੈ।
ਪਿਛਲੀ ਖ਼ਬਰ ਬਜ਼ੁਰਗ ਮਹਿਲਾ ਦੇ ਕੰਨ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਪੰਜਾਬ ਅੱਖਾਂ ਦੇ ਹਸਪਤਾਲ ਬਰਨਾਲਾ ਵਲੋਂ ਪਿੰਡ ਮਹਿਰਾਜ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ 490 ਮਰੀਜ਼ਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।