ਬੀਬੀ ਮਲਕੀਤ ਕੌਰ ਸਹੋਤਾ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕੀਤੀ ਮੀਟਿੰਗ
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਕਾਂਗਰਸ ਪਾਰਟੀ ਮਹਿਲਾ ਵਿੰਗ ਦੀ ਸੂਬਾ ਵਾਇਸ ਪ੍ਰਧਾਨ ਬੀਬੀ ਮਲਕੀਤ ਕੌਰ ਸਹੋਤਾ ਨੇ ਮੀਟਿੰਗ ਕੀਤੀ। ਬੀਬੀ ਮਲਕੀਤ ਕੌਰ ਸਹੋਤਾ ਨੇ ਦੱਸਿਆ ਕਿ ਭਦੌੜ ਹਲਕੇ ਵਿਚ ਕਾਂਗਰਸ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਕੀਤੀਆਂ ਜਾ ਰਹੀਆਂ ਪਿੰਡ ਵਾਰ ਮੀਟਿੰਗਾਂ ਦਾ ਵਿਸਥਾਰ ਨਾਲ ਸੂਬਾ ਪ੍ਰਧਾਨ ਨਾਲ ਸਾਂਝਾ ਕੀਤਾ ਗਿਆ।
ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗ ਕਰਨ ਉਪਰੰਤ ਬੀਬੀ ਮਲਕੀਤ ਕੌਰ ਸਹੋਤਾ। ਤਸਵੀਰ : ਸੁਰੇਸ਼ ਗੋਗੀ
28-09-2026