28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ

ਮਹਿਲ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਹੋਲੀ ਹਾਰਟ ਸਕੂਲ ਵਿਖੇ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਲਗਭਗ 500 ਆਧੁਨਿਕ ਡਰੋਨਾਂ ਨੇ ਰੰਗ-ਬਰੰਗੀਆਂ ਰੌਸ਼ਨੀਆਂ ਰਾਹੀਂ ਅਸਮਾਨ ਵਿਚ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨਾਲ ਸਬੰਧਿਤ ਮਨਮੋਹਕ ਦ੍ਰਿਸ਼ ਸਿਰਜ ਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ।

ਮਹਿਲ ਕਲਾਂ ਵਿਖੇ ਡਰੋਨ ਸ਼ੋਅ ਢਾਡੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਪ੍ਰਸ਼ਾਸਨਿਕ ਅਧਿਕਾਰੀ। 28-09-2026
ਮਹਿਲ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਹੋਲੀ ਹਾਰਟ ਸਕੂਲ ਵਿਖੇ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਲਗਭਗ 500 ਆਧੁਨਿਕ ਡਰੋਨਾਂ ਨੇ ਰੰਗ-ਬਰੰਗੀਆਂ ਰੌਸ਼ਨੀਆਂ ਰਾਹੀਂ ਅਸਮਾਨ ਵਿਚ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨਾਲ ਸਬੰਧਿਤ ਮਨਮੋਹਕ ਦ੍ਰਿਸ਼ ਸਿਰਜ ਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਢਾਡੀ ਜਥਿਆਂ ਦੀਆਂ ਜੁਸ਼ੀਲੀਆਂ ਵਾਰਾਂ ਨੇ ਪੰਡਾਲ ਵਿਚ ਬੈਠੀਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਅਧਿਆਤਮਿਕ ਰੰਗ ਵਿਚ ਰੰਗ ਦਿੱਤਾ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਦਾ ਜੀਵਨ ਫ਼ਲਸਫ਼ਾ, ਉਨ੍ਹਾਂ ਦੀ ਬਾਣੀ ਅਤੇ ਅਮੋਲਕ ਸਿੱਖਿਆਵਾਂ ਸਮੁੱਚੀ ਮਨੁੱਖਤਾ ਦੇ ਕਲਿਆਣ ਲਈ ਸਦੀਵੀ ਪ੍ਰੇਰਨਾ ਸਰੋਤ ਹਨ । ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਡਰੋਨ ਸ਼ੋਅ ਵਰਗੇ ਨਿਵੇਕਲੇ ਅਤੇ ਤਕਨੀਕੀ ਉਪਰਾਲੇ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਆਪਣੇ ਵਿਰਸੇ, ਇਤਿਹਾਸ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਨਵਤਾ, ਸਮਾਨਤਾ, ਕਿਰਤ ਅਤੇ ਆਪਸੀ ਭਾਈਚਾਰਕ ਸਾਂਝ ਦੇ ਰਸਤੇ ’ਤੇ ਤੋਰਨ ਲਈ ਇਹ ਆ ਧੁਨਿਕ ਮਾਧਿਅਮ ਬੇਹੱਦ ਕਾਰਗਰ ਸਾਬਤ ਹੋ ਰਹੇ ਹਨ । ਇਸ ਮੌਕੇ ਸਕੂਲ ਦੇ ਐਮ.ਡੀ. ਸੁਸ਼ੀਲ ਕੁਮਾਰ ਗੋਇਲ, ਐੱਸ.ਡੀ.ਐਮ. ਬੇਅੰਤ ਸਿੰਘ ਸਿੱਧੂ, ਡੀ.ਐੱਸ.ਪੀ. ਸਤਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਸੁਖਬੀਰ ਸਿੰਘ, ਮੁਕੰਦ ਸਿੰਘ ਰਾਮਗੜ੍ਹੀਆ, ਹਾਕਮ ਸਿੰਘ ਛੀਨੀਵਾਲ, ਅਰੁਣ ਕੁਮਾਰ ਬਾਂਸਲ, ਮਾਸਟਰ ਹਰਮਨਜੀਤ ਸਿੰਘ ਕੁਤਬਾ, ਬਿੰਦਰ ਸਿੰਘ ਪੀ.ਏ., ਚੇਅਰਮੈਨ ਰਾਜਵਿੰਦਰ ਸਿੰਘ, ਮਨਜੀਤ ਸਿੰਘ ਸਹਿਜੜਾ, ਰਾਜਾ ਰਾਮ ਬੱਗੂ ਖ਼ਿਆਲੀ, ਸਰਪੰਚ ਜਤਿੰਦਰਪਾਲ ਸਿੰਘ, ਹਨੀ ਪਾਸੀ, ਰਾਜਵਿੰਦਰ ਸਿੰਘ ਠੁੱਲੀਵਾਲ ਸਮੇਤ ਪ੍ਰਸ਼ਾਸਨਿਕ ਅਧਿਕਾਰੀ, ਪੰਚ-ਸਰਪੰ ਚ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਮਿਲਾਵਟੀ ਸਾਮਾਨ ਵੇਚਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ- ਫੂਡ ਸੇਫ਼ਟੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।