ਇੰਸਪੈਕਟਰ ਕਮਲਜੀਤ ਕੌਰ ਨੇ ਥਾਣਾ ਮਹਿਲ ਕਲਾਂ ਦੇ ਐਸ.ਐੱਚ.ਓ. ਵਜੋਂ ਸੰਭਾਲਿਆ ਅਹੁਦਾ
ਮਹਿਲ ਕਲਾਂ, 29 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਵੀ ਸਮਾਜ ਵਿਰੋਧੀ ਜਾਂ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਇੱਥੇ ਪੁਲਿਸ ਥਾਣਾ ਮਹਿਲ ਕਲਾਂ ਦੇ ਨਵ-ਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਕਮਲਜੀਤ ਕੌਰ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਪੁਲਿਸ ਥਾਣਾ ਮਹਿਲ ਕਲਾਂ ਵਿਖੇ ਚਾਰਜ ਸੰਭਾਲਦੇ ਹੋਏ ਐਸ. ਐੱਚ. ਓ. ਕਮਲਜੀਤ ਕੌਰ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ
30-09-2026