ਬਰਨਾਲਾ ਮੰਡੀ ’ਚ ਬਾਸਮਤੀ 1509 ਦੀ ਫ਼ਸਲ 4650 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਬਾਸਮਤੀ ਕਿਸਮ 1509 ਦੀ ਫ਼ਸਲ ਦੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦਾ ਬਹੁਤ ਵਧੀਆ ਭਾਅ ਮਿਲ ਰਿਹਾ ਹੈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਬਰਨਾਲਾ ਅਨਾਜ ਮੰਡੀ ਵਿਚ ਅੱਜ ਬਾਸਮਤੀ ਦੀ ਫ਼ਸਲ 4650 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਹੈ।
ਅਜੀਤ ਡੈਸਕ
01-10-2026