01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਸਦੀਪ ਸਿੰਘ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ’ਚ ਕਾਂਸੀ ਦਾ ਤਗਮਾ ਜਿੱਤਿਆ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਜਸਦੀਪ ਸਿੰਘ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਬਰਨਾਲੇ ਜ਼ਿਲ੍ਹੇ ਵਲੋਂ ਸੰਸਥਾ ਦੇ ਵਿਦਿਆਰਥੀ ਜਸਦੀਪ ਸਿੰਘ ਨੇ -35 ਕਿੱਲੋ ਭਾਰ ਵਰਗ/ਅੰਤਰ-19 ਸਾਲ ਵਰਗ ਵਿਚ ਭਾਗ ਲਿਆ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰ ਕੇ ਤਾਂਬੇ ਦਾ ਤਗਮਾ ਜਿੱਤਿਆ ਹੈ।

ਅਜੀਤ ਡੈਸਕ 01-10-2026
ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਜਸਦੀਪ ਸਿੰਘ ਨੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਤਾਂਬੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਬਰਨਾਲੇ ਜ਼ਿਲ੍ਹੇ ਵਲੋਂ ਸੰਸਥਾ ਦੇ ਵਿਦਿਆਰਥੀ ਜਸਦੀਪ ਸਿੰਘ ਨੇ -35 ਕਿੱਲੋ ਭਾਰ ਵਰਗ/ਅੰਤਰ-19 ਸਾਲ ਵਰਗ ਵਿਚ ਭਾਗ ਲਿਆ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰ ਕੇ ਤਾਂਬੇ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਵਿਦਿਆਰਥੀ ਜਸਦੀਪ ਸਿੰਘ, ਉਸ ਦੇ ਮਾਪਿਆਂ, ਕੋਚ ਜਗਸੀਰ ਵਰਮਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਫਾਰਮੇਸੀ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬਾਲਾ ਜੀ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਦਾ ਸਮਾਗਮ 3 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।