ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ
ਹੰਡਿਆਇਆ, 30 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਕਲਾਤਮਿਕ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇਹ ਮੁਕਾਬਲੇ ਕਰਵਾਏ ਗਏ ।
ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪੇਂਟਿੰਗ ਮੁਕਾਬਲਿਆਂ ’ਚ ਭਾਗ ਲੈਣ ਮੌਕੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਖੁੱਡੀ
01-10-2026