01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿੰਡ ਹਮੀਦੀ ਵਿਖੇ ਬਿਜਲੀ ਸਰਕਟ ਨਾਲ ਮਜ਼ਦੂਰ ਦੇ ਘਰ ਨੂੰ ਲੱਗੀ ਅੱਗ ਅੱਗ ਨਾਲ ਘਰੇਲੂ ਸਾਮਾਨ ਦਾ ਹੋਇਆ ਨੁਕਸਾਨ

‎ ਮਹਿਲ ਕਲਾਂ, 30 ਸਤੰਬਰ (ਤਰਸੇਮ ਸਿੰਘ ਗਹਿਲ)-ਪਿੰਡ ਹਮੀਦੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਰ ਕੇ ਮਜ਼ਦੂਰ ਪਰਿਵਾਰ ਦੇ ਮਕਾਨ ਨੂੰ ਅੱਗ ਲੱਗਣ ਨਾਲ ਘਰ ਵਿਚ ਪਿਆ ਸਾਮਾਨ ਨੁਕਸਾਨਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਆਂਢ-ਗੁਆਂਢ ਦੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਇਆ ।

ਅਜੀਤ ਡੈਸਕ 01-10-2026
‎ ਮਹਿਲ ਕਲਾਂ, 30 ਸਤੰਬਰ (ਤਰਸੇਮ ਸਿੰਘ ਗਹਿਲ)-ਪਿੰਡ ਹਮੀਦੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਰ ਕੇ ਮਜ਼ਦੂਰ ਪਰਿਵਾਰ ਦੇ ਮਕਾਨ ਨੂੰ ਅੱਗ ਲੱਗਣ ਨਾਲ ਘਰ ਵਿਚ ਪਿਆ ਸਾਮਾਨ ਨੁਕਸਾਨਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਆਂਢ-ਗੁਆਂਢ ਦੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਇਆ । ਇਸ ਸਮੇਂ ਪੀੜਤ ਮਕਾਨ ਮਾਲਕ ਜੋਰਾ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਹਮੀਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਵਾਪਰਨ ਸਮੇਂ ਉਸ ਦੀ ਪਤਨੀ ਜੀਤ ਕੌਰ ਨਰੇਗਾ ਵਿਚ ਕੰਮ ਕਰਨ ਲਈ ਗਈ ਹੋਈ ਸੀ, ਜਦਕਿ ਪਰਿਵਾਰ ਦੇ ਬਾਕੀ ਮੈਂਬਰ ਬਰਨਾਲਾ ਗਏ ਹੋਏ ਸਨ। ‎ਉਨ੍ਹਾਂ ਦੱਸਿਆ ਕਿ ਅੱਗ ਨਾਲ ਘਰ ਵਿਚ ਪਿਆ ਡਬਲ ਬੈੱਡ, ਫ਼ਰਿਜ ਸਮੇਤ ਹੋਰ ਘਰੇਲੂ ਸਾਮਾਨ ਅਤੇ ਕੱਪੜੇ ਆਦਿ ਸੜ ਕੇ ਸੁਆਹ ਹੋ ਗਏ। ਇਸ ਮੌਕੇ ਸਰਪੰਚ ਓਮਨਦੀਪ ਸਿੰਘ ਸੋਹੀ, ਪੰਚ ਏਕਮ ਸਿੰਘ ਦਿਉਲ ਨੇ ਦੱਸਿਆ ਕਿ ਅੱਗ ਲੱਗਣ ਨਾਲ ਘਰ ਅੰਦਰ ਪਿਆ ਘਰੇਲੂ ਸਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ, ਪਰਿਵਾਰ ਦਾ ਇਕ ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਜੋਰਾ ਸਿੰਘ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਮਿਹਨਤ ਮਜ਼ਦੂਰੀ ਕਰ ਕੇ ਚਲਾਉਂਦੇ ਹਨ। ਅਚਾਨਕ ਵਾਪਰੀ ਇਸ ਘਟਨਾ ਕਾਰਨ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ, ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ ਰਾਣੂ, ਤਰਸੇਮ ਸਿੰਘ ਸਹੋਤਾ, ਰਾਜ ਸਿੰਘ ਫ਼ੌਜੀ, ਦਰਬਾਰਾ ਸਿੰਘ ਦਿਉਲ, ਜਸਵੀਰ ਸਿੰਘ ਰਾਣੂ ਸਮੇਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੇ ਘਰ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਪਰਿਵਾਰ ਨੂੰ ਬਣਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਇਸ ਮੌਕੇ ਹੋਰ ਵੀ ਹਾਜ਼ਰ ਸ ਨ
ਪਿਛਲੀ ਖ਼ਬਰ ਰੂੜੇਕੇ ਕਲਾਂ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।