02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬਰਨਾਲਾ ਵਿਖੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਕ ਆਗੂਆਂ ਦੀ ਸਾਂਝੀ ਮੀਟਿੰਗ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਅਰਜਨ ਸਿੰਘ ਭਦੌੜ ਭਵਨ ਬਰਨਾਲਾ ਵਿਖੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਕ ਆਗੂਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਮਨੁੱਖੀ ਅਧਿਕਾਰ ਮੰਚ ਦਾ ਗਠਨ ਕੀਤਾ ਗਿਆ ਅਤੇ 11 ਮੈਂਬਰੀ ਕਮੇਟੀ ਚੁਣੀ ਗਈ।

ਅਜੀਤ ਡੈਸਕ 02-10-2026
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਅਰਜਨ ਸਿੰਘ ਭਦੌੜ ਭਵਨ ਬਰਨਾਲਾ ਵਿਖੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਕ ਆਗੂਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਮਨੁੱਖੀ ਅਧਿਕਾਰ ਮੰਚ ਦਾ ਗਠਨ ਕੀਤਾ ਗਿਆ ਅਤੇ 11 ਮੈਂਬਰੀ ਕਮੇਟੀ ਚੁਣੀ ਗਈ। ਇਸ ਮੌਕੇ ਕਾਮਰੇਡ ਗੁਰਪ੍ਰੀਤ ਰੂੜੇਕੇ, ਖੁਸ਼ੀਆ ਸਿੰਘ ਬਰਨਾਲਾ ਅਤੇ ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਦਿਨੋਂ ਦਿਨ ਵਧ ਰਹੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ ਅਤੇ ਨਾ ਹੀ ਸਿਵਲ ਪ੍ਰਸ਼ਾਸਨ ਗ਼ਰੀਬ ਵਰਗ ਦੀਆਂ ਮੁਸ਼ਕਲਾਂ ਵੱਲ ਧਿਆਨ ਦੇ ਰਿਹਾ। ਆਗੂਆਂ ਨੇ ਕਿਹਾ ਕਿ ਇਹ ਸੰਗਠਨ ਜ਼ਿਲ੍ਹੇ ਅੰਦਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਤੱਥ ਖੋਜ ਕਰ ਕੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਸੰਘਰਸ਼ਸ਼ੀਲ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਦਾ ਕੰਮ ਕਰੇਗਾ। ਇਸ ਮੌਕੇ ਬਲਦੇਵ ਸਿੰਘ ਸੰਘੇੜਾ, ਹਰਮੰਦਰ ਸਿੰਘ ਰੂੜੇਕੇ, ਜਗਰਾਜ ਰਾਮਾ, ਜੈਪਾਲ ਬਰਨਾਲਾ, ਮਨਜੀਤ ਰਾਜ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਹਿਲ ਕਲਾਂ ਦੀ ਮੀਟਿੰਗ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਅੰਤਰਰਾਸ਼ਟਰੀ ਬੋਲਾਪਣ ਤੋਂ ਬਚਾਅ ਸੰਬੰਧੀ ਮਨਾਇਆ ਜਾ ਰਿਹਾ ਜਾਗਰੂਕਤਾ ਹਫ਼ਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।