ਵਿਧਾਇਕ ਕਾਲਾ ਢਿੱਲੋਂ ਨੇ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਕੀਤੀ ਚਰਚਾ
ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਆਪਣੀ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਢਿੱਲੋਂ ਨੇ ਦੱਸਿਆ ਕਿ ਸ੍ਰੀ ਸਚਿਨ ਪਾਇਲਟ ਨਾਲ ਬਤੌਰ ਵਿਧਾਇਕ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਚਰਚਾ ਕੀਤੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ। ਅਜੀਤ ਤਸਵੀਰ
02-10-2026