02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖੇਤੀਬਾੜੀ ਬਲਾਕ ਦਫ਼ਤਰ ਸ਼ਹਿਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ

ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਖੇਤੀਬਾੜੀ ਬਲਾਕ ਦਫ਼ਤਰ ਸ਼ਹਿਣਾ ਵਿਖੇ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ: ਅਮਨਦੀਪ ਕੌਰ ਫਾਰਮਰ ਸਲਾਹਕਾਰ ਕੇਂਦਰ ਬਰਨਾਲਾ ਨੇ ਕਿਹਾ ਕਿ ਵੱਖ-ਵੱਖ ਫ਼ਸਲਾਂ ਤੇ ਮੌਸਮੀ ਅਤੇ ਹੋਰ ਹੋਣ ਵਾਲੀਆਂ ਬਿਮਾਰੀਆਂ ਤੋਂ ਇਲਾਵਾ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਲਾਹ ਨਾਲ ਕੀਤੀ ਜਾਵੇ।

ਅਜੀਤ ਡੈਸਕ 02-10-2026
ਸ਼ਹਿਣਾ, 1 ਅਕਤੂਬਰ (ਸੁਰੇਸ਼ ਗੋਗੀ)-ਖੇਤੀਬਾੜੀ ਬਲਾਕ ਦਫ਼ਤਰ ਸ਼ਹਿਣਾ ਵਿਖੇ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ: ਅਮਨਦੀਪ ਕੌਰ ਫਾਰਮਰ ਸਲਾਹਕਾਰ ਕੇਂਦਰ ਬਰਨਾਲਾ ਨੇ ਕਿਹਾ ਕਿ ਵੱਖ-ਵੱਖ ਫ਼ਸਲਾਂ ਤੇ ਮੌਸਮੀ ਅਤੇ ਹੋਰ ਹੋਣ ਵਾਲੀਆਂ ਬਿਮਾਰੀਆਂ ਤੋਂ ਇਲਾਵਾ ਕੀੜੇ ਮਕੌੜਿਆਂ ਦੀ ਰੋਕਥਾਮ ਲਈ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਲਾਹ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲਾਂ ਤੇ ਲੋੜ ਤੋਂ ਵੱਧ ਕੀਤੀ ਗਈ ਸਪਰੇਅ ਅਤੇ ਵੱਧ ਵਰਤੀ ਗਈ ਖਾਦ ਵੀ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਫ਼ਸਲਾਂ ਲਈ ਖਾਦ ਦੀ ਨਾਮਾਤਰ ਹੀ ਲੋੜ ਪੈਂਦੀ ਹੈ। ਡਾ: ਪ੍ਰੀਤਮਹਿੰਦਰ ਸਿੰਘ ਪਸ਼ੂ ਪਾਲਣ ਵਿਭਾਗ ਨੇ ਕਿਹਾ ਕਿ ਖੇਤੀਬਾੜੀ ਦੇ ਨਾਲ ਪਸ਼ੂ ਪਾਲਣ ਦਾ ਕਿਸਾਨੀ ਦਾ ਜੁਗਾ-ਜੁਗਾ ਤੋਂ ਸਹਾਇਕ ਕਿੱਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂ ਪਾਲਣ ਵਾਲੇ ਕਿਸਾਨ ਆਰਥਿਕ ਪੱਖੋ ਸੁਖਾਲੇ ਹਨ ਅਤੇ ਚੰਗੀ ਨਸਲ ਦੇ ਦੁਧਾਰੂ ਪਸ਼ੂ ਪਾਲ ਕੇ ਚੰਗਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਡਾ: ਜਸਵਿੰਦਰ ਸਿੰਘ ਬਲਾਕ ਟੈਕਨਲੌਜੀ ਮੈਨੇਜਰ ਨੇ ਕਿਹਾ ਕਿ ਆਤਮਾ ਸਕੀਮ ਤਹਿਤ ਕਿਸਾਨਾਂ ਲਈ ਕਈ ਯੋਜਨਾਵਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂ ਪਾਲਣ ਤੋਂ ਇਲਾਵਾ ਸੂਰ, ਬੱਕਰੀਆਂ, ਮਧੂ ਮੱਖੀ ਤੇ ਹੋਰ ਧੰਦੇ ਵੀ ਅਪਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹਾਇਕ ਧੰਦਿਆਂ ਲਈ ਸਰਕਾਰ ਵਲੋਂ ਸਾਡੇ ਮਹਿਕਮੇ ਰਾਹੀਂ ਸੌਖੀ ਟਰੇਨਿੰਗ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਵੀ ਵਿਅਕਤੀ ਉਪਰੋਕਤ ਸਹਾਇਕ ਧੰਦੇ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਬਲਾਕ ਦਫ਼ਤਰ ਵਿਖੇ ਆਪਣਾ ਨਾਂਅ ਦਰਜ ਕਰਵਾ ਸਕਦੇ ਹਨ। ਇਸ ਮੌਕੇ ਡਾ: ਦਿਲਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜ.ਕ, ਏ.ਐਸ.ਆਈ ਮੱਖਣ ਲਾਲ ਸ਼ਰਮਾ, ਦੀਪਕ ਕੁਮਾਰ ਅਸਿਸਟੈਂਟ ਟੈਕਨੌਲੋਜੀ ਮੈਨੇਜਰ, ਸਤਨਾਮ ਸਿੰਘ ਅਸਿਸਟੈਂਟ ਟੈਕਨੌਲੋਜੀ ਮੈਨੇਜਰ, ਸੁਖਪਾਲ ਸਿੰਘ ਅਸਿਸਟੈਂਟ ਟੈਕਨੌਲੋਜੀ ਮੈਨੇਜਰ, ਗੁਰਪ੍ਰੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਅਪੀਲ ਕੀਤੀ ਅਤੇ ਸਰਕਾਰ ਵਲੋਂ ਇਸ ਦੇ ਢੁਕਵੇਂ ਪ੍ਰਬੰਧਾਂ ਲਈ ਕੀਤੇ ਗਏ ਯਤਨਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਮੌਸਮੀ ਸਬਜ਼ੀਆਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ‘ਸਾਹਿਤ ਪੜ੍ਹਨਾ ਕਿਉਂ ਜ਼ਰੂਰੀ ਵਿਸ਼ੇ ’ਤੇ ਸੈਮੀਨਾਰ ਵਿਦਿਆਰਥਣ ਲਾਇਸ਼ਾ ਵਲੋਂ ਲਿਖੀ ਕਿਤਾਬ ਪੰ... ਅਗਲੀ ਖ਼ਬਰ ਬਾਬਾ ਫੂਲ ਬਿਰਧ ਘਰ ਤਪਾ ਵਿਖੇ ਮਨਾਇਆ ਬਜ਼ੁਰਗਾਂ ਲਈ ਕੌਮਾਂਤਰੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।