03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਮੁਕੰਮਲ ਹੋਣ ਨੇੜੇ, 99.50 ਫ਼ੀਸਦੀ ਤੋਂ ਵੱਧ ਮੁਕੰਮਲ

ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) ਦੀ ਪ੍ਰਕਿਰਿਆ 99. 50 ਫ਼ੀਸਦੀ ਤੋਂ ਵੱਧ ਮੁਕੰਮਲ ਹੋ ਗਈ ਹੈ।

ਅਜੀਤ ਡੈਸਕ 03-10-2026
ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) ਦੀ ਪ੍ਰਕਿਰਿਆ 99.50 ਫ਼ੀਸਦੀ ਤੋਂ ਵੱਧ ਮੁਕੰਮਲ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ (ਅ.ਜ.) ਤੇ 104-ਮਹਿਲ ਕਲਾਂ (ਅ.ਜ.) ਵਿਚ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ 100 ਫ਼ੀਸਦੀ ਪੂਰੀ ਹੋ ਚੁੱਕੀ ਹੈ। ਵਿਧਾਨ ਸਭਾ ਹਲਕਾ 103 ਬਰਨਾਲਾ ਦਾ ਕੰਮ 99.50 ਫ਼ੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਿਆ ਹੈ ਤੇ ਜਲਦ ਹੀ 1 00 ਫ਼ੀਸਦੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਮੁੱਚੀ ਚੋਣ ਮਸ਼ੀਨਰੀ ਦੇ ਸਹਿਯੋਗ ਨਾਲ ਇਹ ਪ੍ਰਕਿਰਿਆ ਸੁਚਾਰੂ, ਪਾਰਦਰਸ਼ੀ ਤੇ ਸਮੇਂ ਸਿਰ ਮੁਕੰਮਲ ਕੀਤੀ ਗਈ ਹੈ। ਇਸ ਸਫ਼ਲਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ ਚੋਣ ਅਮਲੇ ਨੂੰ ਵਧਾਈ ਦਿੱਤੀ ਤੇ ਇਲਾਕੇ ਦੇ ਸਮੂਹ ਵੋਟਰਾਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸ਼ਿਕਾਇਤ ਨਿਵਾਰਨ ਲਈ ਜ਼ਿਲ੍ਹਾ ਚੋਣ ਦਫ਼ਤਰ, ਬਰਨਾਲਾ ਵਿਖੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਪਿਛਲੀ ਖ਼ਬਰ ਪਿੰਡ ਵਿਧਾਤੇ ਵਿਖੇ ਪੁਲਿਸ ’ਤੇ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾ ਕੇ ਕਈ ਵਿਅਕਤੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਅਗਲੀ ਖ਼ਬਰ ਸ਼ਹਿਰ ਅੰਦਰ ਆ ਰਹੀ ਟਰੈਫ਼ਿਕ ਦੀ ਸਮੱਸਿਆ ਨੂੰ ਪੁਲਿਸ ਦੀ ਮਦਦ ਨਾਲ ਜਲਦੀ ਹੱਲ ਕੀਤਾ ਜਾਵੇਗਾ-ਪ੍ਰਧਾਨ ਬਲਜੀਤ ਸਿੰਘ ਬਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।