03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਤੀਜਾ ਸ਼ਾਨਦਾਰ ਰਿਹਾ

ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.

ਅਜੀਤ ਡੈਸਕ 03-10-2026
ਭਦੌੜ, 2 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਜਲ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕੰਪਿਊਟਰ ਵਿਭਾਗ ਦੇ ਪ੍ਰੋ: ਸੰਦੀਪ ਕੌਰ ਬਡਬਰ ਨੇ ਦੱਸਿਆ ਕਿ ਇਸ ਨਤੀਜੇ ਵਿਚ ਨਬਜੋਤ ਸਿੰਘ ਨੇ 87.9 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਤਰਨਪ੍ਰੀਤ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਮਨਦੀਪ ਕੌਰ ਨੇ 77.9 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ: ਸੰਦੀਪ ਕੌਰ ਸਹੋਤਾ, ਪ੍ਰੋ: ਜਸਪ੍ਰੀਤ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ, ਪ੍ਰੋ: ਸੁਖਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ੇਸ਼ ਜਾਗਰੂਕਤਾ ਤੇ ਸਹਾਇਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦਾਣਾ ਮੰਡੀਆਂ ਵਿਚ ਸਫ਼ਾਈ ਦੇ ਪ੍ਰਬੰਧ ਅਧੂਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।