04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਧਮਾਕੇਦਾਰ ਆਗਾਜ਼

ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ–ਫ਼ਰੀਦਕੋਟ ਜ਼ੋਨਲ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਪੂਰੇ ਜਾਹੋ-ਜਲਾਲ ਨਾਲ ਹੋਇਆ। ਚਾਰ ਰੋਜ਼ਾ ਇਸ ਸਭਿਆਚਾਰਕ ਮਹਾਂਕੁੰਭ ਦੇ ਪਹਿਲੇ ਦਿਨ ਵੱਖ-ਵੱਖ ਕਾਲਜਾਂ ਤੋਂ ਪੁੱਜੇ ਵਿਦਿਆਰਥੀਆਂ, ਟੀਮ ਇੰਚਾਰਜਾਂ, ਅਧਿਆਪਕਾਂ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

ਅਜੀਤ ਡੈਸਕ 04-10-2026
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ–ਫ਼ਰੀਦਕੋਟ ਜ਼ੋਨਲ ਯੁਵਕ ਤੇ ਲੋਕ ਮੇਲੇ ਦਾ ਸ਼ਾਨਦਾਰ ਆਗਾਜ਼ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਪੂਰੇ ਜਾਹੋ-ਜਲਾਲ ਨਾਲ ਹੋਇਆ। ਚਾਰ ਰੋਜ਼ਾ ਇਸ ਸਭਿਆਚਾਰਕ ਮਹਾਂਕੁੰਭ ਦੇ ਪਹਿਲੇ ਦਿਨ ਵੱਖ-ਵੱਖ ਕਾਲਜਾਂ ਤੋਂ ਪੁੱਜੇ ਵਿਦਿਆਰਥੀਆਂ, ਟੀਮ ਇੰਚਾਰਜਾਂ, ਅਧਿਆਪਕਾਂ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਉਦਘਾਟਨੀ ਸਮਾਰੋਹ ਵਿਚ ਐੱਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀ ਗਗਨਦੀਪ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਐੱਸ.ਐੱਸ. ਚੱਠਾ, ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਵਿਭਾਗ ਡਾ: ਭੀਮ ਇੰਦਰ ਸਿੰਘ, ਡੈਨੀ ਸ਼ਰਮਾ, ਪ੍ਰੋ: ਹਰਿੰਦਰ ਹੁੰਦਲ, ਐਮ.ਡੀ. ਮਨਜੀਤ ਕੌਰ ਚੱਠਾ, ਸੀਨੀਅਰ ਆਗੂ ਸਰਵਨ ਸਿੰਘ ਚੱਠਾ, ਗੁਰਪ੍ਰੀਤ ਸਿੰਘ ਲਹਿਰਾ ਧੂਰਕੋਟ, ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਬਘੇਲ ਸਿੰਘ ਅਤੇ ਸਹਾਇਕ ਡਾਇਰੈਕਟਰ ਹਰਪ੍ਰੀਤ ਹੈਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਤਵੰਤਿਆਂ ਵਲੋਂ ਸ਼ਮ੍ਹਾ ਰੌਸ਼ਨ ਕਰ ਕੇ ਮੇਲੇ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਉਪਰੰਤ ਵੱਖ-ਵੱਖ ਕਾਲਜਾਂ ਤੋਂ ਆਏ ਪ੍ਰਤਿਭਾਗੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦੇ ਸ਼ਾਨਦਾਰ ਜੌਹਰ ਵਿਖਾਏ। ਮੁੱਖ ਮਹਿਮਾਨ ਸ੍ਰੀ ਗਗਨਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਚਾਰ ਸਟੇਜਾਂ ’ਤੇ ਕਲਾ ਦੇ ਰੰਗ ਮੇਲੇ ਦੇ ਪਹਿਲੇ ਦਿਨ ਚਾਰ ਵੱਖ-ਵੱਖ ਸਟੇਜਾਂ ’ਤੇ ਕਲਾਤਮਕ, ਸੰਗੀਤਕ, ਬੌਧਿਕ ਅਤੇ ਵਿਰਾਸਤੀ ਮੁਕਾਬਲੇ ਕਰਵਾਏ ਗਏ। ਭੰਗੜੇ ਦੀ ਜੋਸ਼ੀਲੀ ਪੇਸ਼ਕਾਰੀ ਨਾਲ ਪਹਿਲੇ ਦਿਨ ਦੀਆਂ ਸਰਗਰਮੀਆਂ ਦਾ ਆਗਾਜ਼ ਹੋਇਆ। ਇਸ ਮੌਕੇ ਪ੍ਰੋ: ਨਰਿੰਦਰਜੀਤ ਸਿੰਘ ਫ਼ਰੀਦਕੋਟ ਅਤੇ ਨੇਬਰਹੁੱਡ ਟੀ.ਪੀ.ਡੀ. ਕਾਲਜ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸ੍ਰੀ ਰਾਮ ਸ਼ਰਨਮ ਮੰਦਰ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।