ਸੇਵਾਮੁਕਤ ਹੋਣ ’ਤੇ ਦਲਜੀਤ ਸਿੰਘ ਸੰਘੇੜਾ ਦਾ ਵਿਸ਼ੇਸ਼ ਸਨਮਾਨ
ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਬਰਨਾਲਾ ਦੇ ਪ੍ਰਧਾਨ ਦਲਜੀਤ ਸਿੰਘ ਸੰਘੇੜਾ ਦੇ ਸੇਵਾਮੁਕਤ ਹੋਣ ’ਤੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਨਾਲ ਹੋਈ।
ਦ
ਦਿਵਿਆਂਗ ਵਿਅਕਤੀ ਨੂੰ ਸਹਾਇਕ ਉਪਕਰਨ ਵੰਡਣ ਮੌਕੇ ਰਵੀ ਪ੍ਰਕਾਸ਼ ਗਰਗ ਤੇ ਹੋਰ। ਅਜੀਤ ਤਸਵੀਰ
05-10-2026
ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਬਰਨਾਲਾ ਦੇ ਪ੍ਰਧਾਨ ਦਲਜੀਤ ਸਿੰਘ ਸੰਘੇੜਾ ਦੇ ਸੇਵਾਮੁਕਤ ਹੋਣ ’ਤੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਨਾਲ ਹੋਈ। ਇਸ ਉਪਰੰਤ ਗ੍ਰਾਮ ਪੰਚਾਇਤ, ਕਿਸਾਨ ਜਥੇਬੰਦੀਆਂ, ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਦਲਜੀਤ ਸਿੰਘ ਸੰਘੇੜਾ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਕਲੈਰੀਕਲ ਸਰਵਿਸ ਫੈਡਰੇਸ਼ਨ ਦੇ ਸੀਨੀਅਰ ਆਗੂ ਤਰਸੇਮ ਸਿੰਘ ਭੱਠਲ ਨੇ ਕਿਹਾ ਕਿ ਸਾਥੀ ਸੰਘੇੜਾ ਨੇ ਪਿੰਡ ਵਜੀਦਕੇ ਕਲਾਂ ਵਿਖੇ ਲਗਾਤਾਰ 27 ਸਾਲ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਸੇਵਾ ਨਿਭਾਈ ਹੈ। ਉਨ੍ਹਾਂ ਕਦੇ ਵੀ ਪਿੰਡ ਵਾਸੀਆਂ ਨੂੰ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ। ਪੰਜਾਬ ਸਰਵਿਸ ਫੈਡਰੇਸ਼ਨ ਦੇ ਪ੍ਰਧਾਨ ਜੇ.ਈ. ਕਰਮਜੀਤ ਸਿੰਘ ਬੀਹਲਾ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਕਿਸਾਨ ਵਿਰੋਧੀ ਨੀਤੀਆਂ ਬਾਰੇ ਵਿਚਾਰ ਰੱਖੇ, ਜਦਕਿ ਜੇ.ਈ. ਗੁਰਦੀਪ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਖੇਡਾਂ ਤੇ ਪੜ੍ਹਾਈ ਵੱਲ ਪ੍ਰੇਰਿਤ ਹੋਣ ਦਾ ਸੱਦਾ ਦਿੱਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਅਜਮੇਰ ਸਿੰਘ ਬਮਰਾ, ਗੁਲਾਬ ਸਿੰਘ ਅਤੇ ਸੁਰਜੀਤ ਸਿੰਘ ਖਾਲਸਾ ਨੇ ਬਾਖ਼ੂਬੀ ਨਿਭਾਈ। ਅਖੀਰ ਵਿਚ ਬੀ.ਕੇ.ਯੂ. (ਉਗਰਾਹਾਂ) ਦੇ ਆਗੂ ਕੁਲਜੀਤ ਸਿੰਘ ਵਜੀਦਕੇ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਕਸੀਅਨ ਚਮਕ ਸਿੰਗਲਾ, ਐੱਸ.ਡੀ.ਓ. ਕੁਲਦੀਪ ਸਿੰਘ, ਜੇ.ਈ. ਅਨਿਲ ਕੁਮਾਰ, ਜੇ.ਈ. ਤੇਜਪਾਲ ਸਿੰਘ, ਰਜਿੰਦਰ ਸਿੰਘ ਬਾਠ, ਅਜਿੰਦਰ ਪਾਲ ਸਿੰਘ, ਪਾਲ ਸਿੰਘ ਠੀਕਰੀਵਾਲ, ਡਾ: ਜਸਬੀਰ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।