ਐਡਵੋਕੇਟ ਗੁਰਮੁਖ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਟਿਕਟ ਦੇ ਦਾਅਵੇਦਾਰ ਐਡਵੋਕੇਟ ਗੁਰਮੁਖ ਸਿੰਘ ਨੇ ਅੱਜ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਲਦਸਤਾ ਭੇਟ ਕਰ ਕੇ ਵਧਾਈ ਦਿੱਤੀ।
ਐ
ਐਡਵੋਕੇਟ ਗੁਰਮੁਖ ਸਿੰਘ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ। ਅਜੀਤ ਤਸਵੀਰ
07-10-2026
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਟਿਕਟ ਦੇ ਦਾਅਵੇਦਾਰ ਐਡਵੋਕੇਟ ਗੁਰਮੁਖ ਸਿੰਘ ਨੇ ਅੱਜ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਲਦਸਤਾ ਭੇਟ ਕਰ ਕੇ ਵਧਾਈ ਦਿੱਤੀ। ਇਸ ਬੈਠਕ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਡੂੰਘੀ ਵਿਚਾਰ-ਚਰਚਾ ਹੋਈ। ਐਡਵੋਕੇਟ ਗੁਰਮੁਖ ਸਿੰਘ ਨੇ ਹਲਕੇ ਦੇ ਵੱਖ-ਵੱਖ ਮਸਲਿਆਂ, ਵਰਕਰਾਂ ਦੀ ਲਾਮਬੰਦੀ ਅਤੇ ਆਉਣ ਵਾਲੀਆਂ ਚੋਣ ਸਰਗਰਮੀਆਂ ਬਾਰੇ ਪ੍ਰਧਾਨ ਪਰਗਟ ਸਿੰਘ ਨਾਲ ਫੀਡ ਬੈਕ ਸਾਂਝੀ ਕੀਤੀ। ਇਸ ਮੌਕੇ ਐਡਵੋਕੇਟ ਗੁਰਮੁਖ ਸਿੰਘ ਨੇ ਕਿਹਾ ਕਿ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਨਾਲ ਪੂਰੇ ਪੰਜਾਬ ਦੇ ਕਾਂਗਰਸੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਹੋ ਕੇ ਉੱਭਰੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਮਹਿਲ ਕਲਾਂ ਅੰਦਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪ੍ਰਧਾਨ ਪਰਗਟ ਸਿੰਘ ਨੇ ਐਡਵੋਕੇਟ ਗੁਰਮੁਖ ਸਿੰਘ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਡਟਣ ਦਾ ਸੱਦਾ ਦਿੱਤਾ।