08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ 38 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਮਹਿਲ ਕਲਾਂ, 7 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸ੍ਰੀ ਸਹਿਜ ਪਾਠਾਂ ਦੀ ਸੇਵਾ ਲਹਿਰ ਦੀ ਸਮੂਹ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਿਸ਼ਾਹੀ ਛੇਵੀਂ, ਪਿੰਡ ਠੁੱਲੀਵਾਲ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 38 ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ।

ਅਜੀਤ ਡੈਸਕ 08-10-2026
ਮਹਿਲ ਕਲਾਂ, 7 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਸ੍ਰੀ ਸਹਿਜ ਪਾਠਾਂ ਦੀ ਸੇਵਾ ਲਹਿਰ ਦੀ ਸਮੂਹ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਿਸ਼ਾਹੀ ਛੇਵੀਂ, ਪਿੰਡ ਠੁੱਲੀਵਾਲ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 38 ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ। ਅੰਮ੍ਰਿਤ ਸੰਚਾਰ ਦੀ ਸੇਵਾ ਨਿਸ਼ਕਾਮ ਸੇਵਕ ਸੱਚਖੰਡ ਅੰਮ੍ਰਿਤ ਸੰਚਾਰ ਜਥੇ ਦੇ ਜਥੇਦਾਰ ਭਾਈ ਹਰਦੇਵ ਸਿੰਘ ਜੰਡੀ ਲੁਧਿਆਣਾ ਵਾਲਿਆਂ ਦੀ ਅਗਵਾਈ ਹੇਠ ਨਿਭਾਈ ਗਈ। ਜਥੇਦਾਰ ਜੰਡੀ ਨੇ ਨੌਜਵਾਨ ਪੀੜ੍ਹੀ ਨੂੰ ਪਤਿਤਪੁਣੇ ਤੋਂ ਬਚਾਉਣ ਲਈ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੱਦਾ ਦਿੱਤਾ। ਮਸਤੂਆਣਾ ਸਾਹਿਬ ਦੇ ਹੈੱਡ ਕਥਾ ਵਾਚਕ ਭਾਈ ਅੰਮ੍ਰਿਤਪਾਲ ਸਿੰਘ, ਭਾਈ ਮਨਿੰਦਰ ਸਿੰਘ ਹੇੜੀ, ਭਾਈ ਸੁਖਵੀਰ ਸਿੰਘ ਲੋਹਾ ਖੇੜਾ ਤੇ ਇੰਦਰਜੀਤ ਸਿੰਘ ਸੰਗਰੂਰ ਆਦਿ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਅੰਮ੍ਰਿਤ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸਮਾਗਮ ਦੇ ਅੰਤ ਵਿਚ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੇਵਾਦਾਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਇਕੋਤਰੀ ਸਮਾਗਮ 15 ਤੋਂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਕੁਰੜ ਦੇ ਵਿਦਿਆਰਥੀਆਂ ਵਲੋਂ ਛੱਤਬੀੜ ਚਿੜੀਆਘਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।