08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਸਭਾ ਦਾ ਆਯੋਜਨ

ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਪ੍ਰਧਾਨਗੀ ਹੇਠ ਵਿਕਸਿਤ ਭਾਰਤ ਸੰਕਲਪ ਸਭਾ ਦਾ ਆਯੋਜਨ ਕੀਤਾ ਗਿਆ। ਸ੍ਰੀ ਨੀਟਾ ਨੇ ਦੱਸਿਆ ਕਿ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਹੇਠ ਆਯੋਜਿਤ ਇਸ ਸੰਕਲਪ ਸਭਾ ਵਿਚ ਸਾਬਕਾ ਕੈਬਨਿਟ ਮੰਤਰੀ ਹਰਮਿੰਦਰ ਸਿੰਘ ਜੱਸੀ ਵਿਸੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 08-10-2026
ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਪ੍ਰਧਾਨਗੀ ਹੇਠ ਵਿਕਸਿਤ ਭਾਰਤ ਸੰਕਲਪ ਸਭਾ ਦਾ ਆਯੋਜਨ ਕੀਤਾ ਗਿਆ। ਸ੍ਰੀ ਨੀਟਾ ਨੇ ਦੱਸਿਆ ਕਿ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ ਹੇਠ ਆਯੋਜਿਤ ਇਸ ਸੰਕਲਪ ਸਭਾ ਵਿਚ ਸਾਬਕਾ ਕੈਬਨਿਟ ਮੰਤਰੀ ਹਰਮਿੰਦਰ ਸਿੰਘ ਜੱਸੀ ਵਿਸੇਸ਼ ਤੌਰ ’ਤੇ ਪਹੁੰਚੇ। ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਜਨਤਕ ਸੇਵਾ ਭਾਵਨਾ ਨੂੰ ਸਮਰਪਿਤ ਪ੍ਰੋਗਰਾਮ ਦਿਖਾਇਆ ਗਿਆ ਅਤੇ ਲਗਾਈ ਗਈ ਵੱਡੀ ਸਕਰੀਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਸੰਬੋਧਨ ਵੀ ਸੁਣਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ, ਬਲਜਿੰਦਰ ਸਿੰਘ ਵੜਿੰਗ, ਗੁਰਦਰਸ਼ਨ ਸਿੰਘ ਬਰਾੜ, ਧਰਮ ਸਿੰਘ ਫੌਜੀ, ਹਰਬਖਸ਼ੀਸ਼ ਸਿੰਘ ਗੋਨੀ, ਜਸਵੀਰ ਸਿੰਘ ਗੱਖੀ, ਜੱਗਾ ਸਿੰਘ ਮਾਨ, ਮੰਗਲ ਦੇਵ ਸ਼ਰਮਾ, ਪਰਮਿੰਦਰ ਸਿੰਘ ਖੁਰਮੀ, ਰਮਨ ਜਵੰਧਾ, ਮੋਨੂੰ ਗੋਇਲ ਆਦਿ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਸੰਬੰਧੀ ਪ੍ਰੇਰਿਤ ਕੀਤਾ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ’ ਚ ਹੁਣ ਤੱਕ 885 ਮੀਟ੍ਰਿਕ ਟਨ ਝੋਨੇ ਦੀ ਆਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।