08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ 101 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ

ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਗੁਰਮਤਿ ਮਰਿਆਦਾ ਅਨੁਸਾਰ 101 ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਪਾਨ ਕਰਵਾ ਕੇ ਗੁਰੂ ਵਾਲੇ ਬਣਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਸੇਵਾ ਇੱਕ ਲਹਿਰ ਸ੍ਰੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਅੰਮ੍ਰਿਤ ਪਾਨ ਕਰਨ ਵਾਲਿਆਂ ਨਾਲ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਬੰਧਕ। ਅਜੀਤ ਤਸਵੀਰ 08-10-2026
ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਗੁਰਮਤਿ ਮਰਿਆਦਾ ਅਨੁਸਾਰ 101 ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਪਾਨ ਕਰਵਾ ਕੇ ਗੁਰੂ ਵਾਲੇ ਬਣਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਸੇਵਾ ਇੱਕ ਲਹਿਰ ਸ੍ਰੀ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਸ੍ਰੀ ਸਹਿਜ ਪਾਠ ਸੇਵਾ ਇਕ ਲਹਿਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹੇ ਉਪਰਾਲਿਆਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਲੜ ਲੱਗਣ, ਗੁਰਬਾਣੀ ਨਾਲ ਜੁੜਨ ਅਤੇ ਸਿੱਖੀ ਜੀਵਨ ਅਪਣਾਉਣ ਲਈ ਪ੍ਰੇਰਣਾ ਮਿਲਦੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਸੰਗਤਾਂ ਨੂੰ ਗੁਰੂ ਨਾਲ ਜੋੜਨ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਉਪਰਾਲੇ ਕੀਤੇ ਜਾਣਗੇ ਇਸ ਮੌਕੇ ਬਲਕਾਰ ਸਿੰਘ ਅਕਾਊਂਟੈਂਟ, ਸਰਬਜੀਤ ਸਿੰਘ ਖਜਾਨਚੀ, ਮਨਪ੍ਰੀਤ ਸਿੰਘ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਕੋਰਟ ਕਲਰਕ, ਕੁਲਦੀਪ ਸਿੰਘ, ਬੂਟਾ ਸਿੰਘ ਸਟੋਰ ਕੀਪਰ, ਜਸਪਾਲ ਸਿੰਘ ਇੰਚਾਰਜ, ਭਾਈ ਪਰਗਟ ਸਿੰਘ ਹੈੱਡ ਗ੍ਰੰਥੀ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ 44 ਸ਼ਰਧਾਲੂ ਤੀਰਥ ਅਸਥਾਨਾਂ ਦੀ ਯਾਤਰਾ ਲਈ ਰਵਾਨਾ ਅਗਲੀ ਖ਼ਬਰ ਬੀ.ਐਸ.ਐਫ. ਕਮਾਂਡੈਂਟ ਚੰਦਰ ਸ਼ੇਖਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।