ਧੀਆਂ ਦੇ ਵਿਆਹ ਲਈ ਸਹਿਯੋਗ ਦੇਣਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ- ਗੁਰਚਰਨ ਸਿੰਘ
ਤਪਾ ਮੰਡੀ, 7 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਪ੍ਰਧਾਨ ਟੀਟੂ ਦੀਕਸ਼ਿਤ ਨੂੰ ਸਮਾਜ ਸੇਵੀ ਗੁਰਚਰਨ ਸਿੰਘ ਚੇਅਰਮੈਨ ਸੰਤ ਇੰਦਰ ਦਾਸ ਗਰੁੱਪ ਆਫ਼ ਇੰਸਟੀਟਿਊਸ਼ਨ ਪਟਿਆਲਾ ਵਲੋਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ 31 ਹਜ਼ਾਰ ਰੁਪਇਆ ਦੀ ਦਾਨ ਰਾਸ਼ੀ ਭੇਟ ਕਰਦਿਆਂ ਕਿਹਾ ਕਿ ਧੀਆਂ ਦੇ ਵਿਆਹ ਲਈ ਸਹਿਯੋਗ ਦੇ ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਮਰੱਥ ਲੋਕਾਂ ਨੂੰ ਅਜਿਹੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਅਜੀਤ ਡੈਸਕ
08-10-2026