ਜਸਮੇਲ ਸਿੰਘ ਕਲਸੀ ਨੇ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ
ਭਦੌੜ, 9 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਿੱਖਿਆ ਦੇ ਖੇਤਰ ਵਿਚ ਵੱਡਾ ਤਜਰਬਾ ਰੱਖਣ ਵਾਲੇ ਜਸਮੇਲ ਸਿੰਘ ਕਲਸੀ ਨੇ ਨਵੇਂ ਪਿ੍ਰੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਨੂੂੰ ਅਹੁਦਾ ਸੰਭਾਲਣ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਿੰ: ਜਸਮੇਲ ਸਿੰਘ ਕਲਸੀ ਨੇ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ ਉੱਥੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ, ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦੀ ਸਿੱਖਿਆ ਉਪਰ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਅਜੀਤ ਡੈਸਕ
10-10-2026