ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਾਲਾਨਾ ਸਮਾਗਮ ਲਈ ਹੰਡਿਆਇਆ ਤੋਂ ਜਥਾ ਰਵਾਨਾ
ਹੰਡਿਆਇਆ, 10 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੀ ਉੱਘੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਹੰਡਿਆਇਆ ਦਾ ਜੱਥਾ ਅੱਜ ਸਾਲਾਨਾ ਸਮਾਗਮ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਬੰਧਨ ਤੋੜ ਸਿੰਘ ਨੇ ਦੱਸਿਆ ਕਿ ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ 51ਵੇਂ ਸਾਲਾਨਾ ਸਮਾਗਮ ਇਸ ਸਾਲ ਬਾਬਾ ਬੁੱਢਾ ਜੀ ਦੇ ਅਸਥਾਨ ਰਾਮਦਾਸ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ ਹਨ।
ਅਜੀਤ ਡੈਸਕ
11-10-2026