11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਤਾ ਗੁਜਰੀ ਸਕੂਲ ਭਦੌੜ ਅਤੇ ਹਾਈ ਸਕੂਲ ਨੈਣੇਵਾਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਭਦੌੜ, 10 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਲਾਕੇ ਦੇ ਬੱਚਿਆਂ ਦੀ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਅਤੇ ਅਗਰਵਾਲ ਸਭਾ ਭਦੌੜ ਦੇ ਪ੍ਰਧਾਨ ਅਰੁਣ ਕੁਮਾਰ ਸਿੰਗਲਾ ਵਲੋਂ ‘ਬੈਟਲ ਆਫ਼ ਦ ਬ੍ਰੇਨਜ’ ਦੇ ਬੈਨਰ ਹੇਠ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਦੌੜ ਅਤੇ ਨੈਣੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਹਾਸਲ ਕਰ ਕੇ ਆਪਣੇ ਸਕੂਲਾਂ ਦਾ ਨਾਂਅ ਰੌਸ਼ਨ ਕੀਤਾ ਹੈ। ਮਾਤਾ ਗੁਜਰੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੁਖਵੀਰ ਕੌਰ ਧਾਲੀਵਾਲ, ਮੈਡਮ ਪਵਨਪ੍ਰੀਤ ਕੌਰ, ਮੈਡਮ ਕੰਚਨ ਗਰਗ ਨੇ ਦੱਸਿਆ ਕਿ ਇਨ੍ਹਾਂ ਕੁਇਜ਼ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਨੇ ਹਿੱਸਾ ਲੈਂਦੇ ਹੋਏ ਅਤੇ ਆਪਣੇ ਦਿਮਾਗ਼ ਦਾ ਲੋਹਾ ਮਨਵਾਉਂਦੇ ਪੂਰੀ ਤੇਜ਼ੀ ਸਵਾਲਾਂ ਦੇ ਜਵਾਬ ਦੇ ਕੇ ਸਕੂਲ ਨੂੰ ਦੂਜਾ ਸਥਾਨ ਹਾਸਲ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ।

ਅਜੀਤ ਡੈਸਕ 11-10-2026
ਭਦੌੜ, 10 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਲਾਕੇ ਦੇ ਬੱਚਿਆਂ ਦੀ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਅਤੇ ਅਗਰਵਾਲ ਸਭਾ ਭਦੌੜ ਦੇ ਪ੍ਰਧਾਨ ਅਰੁਣ ਕੁਮਾਰ ਸਿੰਗਲਾ ਵਲੋਂ ‘ਬੈਟਲ ਆਫ਼ ਦ ਬ੍ਰੇਨਜ’ ਦੇ ਬੈਨਰ ਹੇਠ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਦੌੜ ਅਤੇ ਨੈਣੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਹਾਸਲ ਕਰ ਕੇ ਆਪਣੇ ਸਕੂਲਾਂ ਦਾ ਨਾਂਅ ਰੌਸ਼ਨ ਕੀਤਾ ਹੈ। ਮਾਤਾ ਗੁਜਰੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੁਖਵੀਰ ਕੌਰ ਧਾਲੀਵਾਲ, ਮੈਡਮ ਪਵਨਪ੍ਰੀਤ ਕੌਰ, ਮੈਡਮ ਕੰਚਨ ਗਰਗ ਨੇ ਦੱਸਿਆ ਕਿ ਇਨ੍ਹਾਂ ਕੁਇਜ਼ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀ ਨੇ ਹਿੱਸਾ ਲੈਂਦੇ ਹੋਏ ਅਤੇ ਆਪਣੇ ਦਿਮਾਗ਼ ਦਾ ਲੋਹਾ ਮਨਵਾਉਂਦੇ ਪੂਰੀ ਤੇਜ਼ੀ ਸਵਾਲਾਂ ਦੇ ਜਵਾਬ ਦੇ ਕੇ ਸਕੂਲ ਨੂੰ ਦੂਜਾ ਸਥਾਨ ਹਾਸਲ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ। ਉੱਥੇ ਇਸ ਤਰ੍ਹਾਂ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਵਿਦਿਆਰਥੀਆਂ ਨੇ ਇਨ੍ਹਾਂ ਕੁਇਜ਼ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰ. ਸੁਰੇਸ਼ਟਾ ਰਾਣੀ ਨੇ ਜੇਤੂ ਵਿਦਿਆਰਥੀਆਂ ਸੁਪਨਦੀਪ ਕੌਰ, ਸੁਮਨਪ੍ਰੀਤ ਕੌਰ. ਪ੍ਰਵਾਨਦੀਪ ਕੌਰ ਅਤੇ ਲੱਛਮੀ ਕੌਰ ਦਾ ਸਕੂਲ ਵਿਚ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ। ਪ੍ਰਿੰਸੀ. ਸੁਰੇਸ਼ਟਾ ਰਾਣੀ ਨੇ ਕਿਹਾ ਕਿ ਇਲਾਕੇ 17 ਸਕੂਲਾਂ ਵਿਚੋਂ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ।
ਪਿਛਲੀ ਖ਼ਬਰ ਸੀ.ਐੱਚ.ਸੀ. ਚੰਨਣਵਾਲ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਾਲਾਨਾ ਸਮਾਗਮ ਲਈ ਹੰਡਿਆਇਆ ਤੋਂ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।