12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਦਿੱਤੀ ਮਦਦ

ਦਿੜ੍ਹਬਾ ਮੰਡੀ, 11 ਅਕਤੂਬਰ (ਜਸਵੀਰ ਸਿੰਘ ਔਜਲਾ)- ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਿੜ੍ਹਬਾ ਵਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਲੋੜਵੰਦ ਵਿਅਕਤੀ ਜੋ ਬਾਬਾ ਬੈਰਸਿਆਣਾ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਸੇਵਾਦਾਰ ਹਨ, ਦੀ ਧੀ ਦੇ ਵਿਆਹ ਮੌਕੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ । ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ।

ਅਜੀਤ ਡੈਸਕ 12-10-2026
ਦਿੜ੍ਹਬਾ ਮੰਡੀ, 11 ਅਕਤੂਬਰ (ਜਸਵੀਰ ਸਿੰਘ ਔਜਲਾ)- ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਿੜ੍ਹਬਾ ਵਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਲੋੜਵੰਦ ਵਿਅਕਤੀ ਜੋ ਬਾਬਾ ਬੈਰਸਿਆਣਾ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਸੇਵਾਦਾਰ ਹਨ, ਦੀ ਧੀ ਦੇ ਵਿਆਹ ਮੌਕੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ । ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਇਸ ਮੌਕੇ ਸਾਬਕਾ ਪੁਲਿਸ ਇੰਸਪੈਕਟਰ ਗੁਰਜੰਟ ਸਿੰਘ ਦਿੜ੍ਹਬਾ, ਬਲਦੇਵ ਸਿੰਘ, ਮਾਸਟਰ ਬੰਤਾ ਸਿੰਘ, ਡੀ.ਪੀ. ਘੂਕਾ ਸਿੰਘ ਅਤੇ ਬਿਕਰਮਜੀਤ ਸਿੰਘ ਵਿੱਕੀ ਸਮੇਤ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਟੱਲੇਵਾਲ ਦੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਮਨਵੀਰ ਕੌਰ ਨੇ ਸੂਬਾ ਪੱਧਰੀ ਸਾਇੰਸ ਸੈਮੀਨਾਰ ’ਚ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।