13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਲੇਖਕਾਂ ਨੇ ਜ਼ਫਰ ਦਾ ਕੀਤਾ ਸਮਰਥਨ ਲੋੜ ਪੈਣ ਉੱਤੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) – ਸਾਹਿਤ ਸਦਨ ਸੰਗਰੂਰ ਦੀ ਮੀਟਿੰਗ ਪ੍ਰਧਾਨ ਦਲਬਾਰ ਸਿੰਘ ਚੱਠੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵਿਭਾਗ ਦੀ ਸਕੱਤਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਪ੍ਰਤੀ ਅਪਣਾਏ ਰਵੱਈਏ ਦੀ ਤਿੱਖੀ ਨਿਖੇਧੀ ਕੀਤੀ ਗਈ। ਚੇਅਰਮੈਨ ਬਲਵੰਤ ਸਿੰਘ ਜੋਗਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਲਾਕਾਰਾਂ ਅਤੇ ਸਾਹਿਤਕਾਰਾਂ ਨਾਲ ਬਹੁਤ ਪਿਆਰ ਹੈ।

ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) – ਸਾਹਿਤ ਸਦਨ ਸੰਗਰੂਰ ਦੀ ਮੀਟਿੰਗ ਪ੍ਰਧਾਨ ਦਲਬਾਰ ਸਿੰਘ ਚੱਠੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਵਿਭਾਗ ਦੀ ਸਕੱਤਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਪ੍ਰਤੀ ਅਪਣਾਏ ਰਵੱਈਏ ਦੀ ਤਿੱਖੀ ਨਿਖੇਧੀ ਕੀਤੀ ਗਈ। ਚੇਅਰਮੈਨ ਬਲਵੰਤ ਸਿੰਘ ਜੋਗਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਲਾਕਾਰਾਂ ਅਤੇ ਸਾਹਿਤਕਾਰਾਂ ਨਾਲ ਬਹੁਤ ਪਿਆਰ ਹੈ। ਇਸ ਲਈ ਜਸਵੰਤ ਸਿੰਘ ਜ਼ਫਰ ਵਰਗੀ ਸਾਹਿਤਕ ਸਖਸ਼ੀਅਤ ਪ੍ਰਤੀ ਸੰਜੀਦਾ ਹੋਣ ਦੀ ਲੋੜ ਹੈ। ਜਨਰਲ ਸਕੱਤਰ ਸ਼ਸ਼ੀ ਬਾਲਾ ਨੇ ਕਿਹਾ ਕਿ ਵਿਭਾਗ ਦਾ ਸਕੱਤਰ ਉਹ ਹੋਣਾ ਚਾਹੀਦਾ ਹੈ ਜਿਸ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸਰੋਕਾਰ ਹੋਵੇ। ਕੋਆਰਡੀਨੇਟਰ ਜੀਤ ਹਰਜੀਤ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਸਪੂਤ ਜਸਵੰਤ ਸਿੰਘ ਜ਼ਫਰ ਨੇ ਸੁੱਤੇ ਹੋਏ ਭਾਸ਼ਾ ਵਿਭਾਗ ਨੂੰ ਹਲੂਣਿਆ ਅਤੇ ਸਰਗਰਮ ਕੀਤਾ ਪਰ ਕੁਝ ਲੋਕਾਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ। ਪ੍ਰਧਾਨ ਦਲਬਾਰ ਸਿੰਘ ਚੱਠੇ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਸਾਹਿਤਕਾਰ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨਾਲ ਖੁੱਲ੍ਹ ਕੇ ਖੜ੍ਹੇ ਹਨ ਅਤੇ ਜੇਕਰ ਸਕੱਤਰ ਦਾ ਇਹੋ ਰਵੱਈਆ ਰਿਹਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਕੁਲਵੰਤ ਕਸਕ, ਜੰਗ ਸਿੰਘ ਫੱਟੜ, ਅਵਤਾਰ ਸਿੰਘ ਚੋਟੀਆ, ਨਵਜੋਤ ਕੌਰ, ਅਨੋਖ ਸਿੰਘ ਵਿਰਕ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਾਡੇ ਬਜ਼ੁਰਗ-ਸਾਡਾ ਮਾਣ ਤਹਿਤ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਅੱਜ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।