ਸਿਹਤ ਵਿਭਾਗ ਵਲੋਂ ਮਾਨਸਿਕ ਸਿਹਤ ਦਿਵਸ ਸੰਬੰਧੀ ਜਾਗਰੂਕਤਾ ਪ੍ਰੋਗਰਾਮ
ਬਰਨਾਲਾ, 12 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਮਾਨਸਿਕ ਸਿਹਤ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਤਾਂ ਜੋ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਅਤੇ ਸਨਮਾਨ ਮਿਲ ਸਕੇ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਨੇ ਦੱਸਿਆ ਮਾਨਸਿਕ ਸਿਹਤ ਨੂੰ ਅਣਦੇਖਾ ਨਹੀਂ ਕਰਨਾ ਚਾਹੀਦਾ, ਉਦਾਸੀ ਜਾਂ ਚਿੰਤਾ ਤੋਂ ਪੀੜਤ ਵਿਅਕਤੀ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ।
ਮ
ਮਾਨਸਿਕ ਸਿਹਤ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ। ਅਜੀਤ ਤਸਵੀਰ
13-10-2026
ਬਰਨਾਲਾ, 12 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਮਾਨਸਿਕ ਸਿਹਤ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਤਾਂ ਜੋ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਅਤੇ ਸਨਮਾਨ ਮਿਲ ਸਕੇ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਨੇ ਦੱਸਿਆ ਮਾਨਸਿਕ ਸਿਹਤ ਨੂੰ ਅਣਦੇਖਾ ਨਹੀਂ ਕਰਨਾ ਚਾਹੀਦਾ, ਉਦਾਸੀ ਜਾਂ ਚਿੰਤਾ ਤੋਂ ਪੀੜਤ ਵਿਅਕਤੀ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਸਰੀਰਕ ਸਿਹਤ ਦੇ ਨਾਲ-ਨਾਲ ਸਾਨੂੰ ਸਾਡੀ ਮਾਨਸਿਕ ਸਿਹਤ ’ਤੇ ਵੀ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਦਾਸੀ ਜਾਂ ਚਿੰਤਾ ਤੋਂ ਪੀੜਤ ਵਿਅਕਤੀ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ: ਗਗਨਦੀਪ ਸਿੰਘ ਸੇਖੋਂ ਅਤੇ ਡਾ: ਲਿਪਸੀ ਮੋਦੀ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਮਾਨਸਿਕ ਰੋਗਾਂ ਬਾਰੇ ਆਪਣੇ ਪਰਿਵਾਰ ਨਾਲ ਖੁੱਲ੍ਹ ਕੇ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ। ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੁਭਾਅ ’ਚ ਤਬਦੀਲੀ, ਨੀਂਦ ਨਾਂ ਆਉਣਾ, ਚੱਕਰ ਆਉਣਾ, ਆਤਮਘਾਤੀ ਵਿਚਾਰ, ਘਬਰਾਹਟ ਮਹਿਸੂਸ ਕਰਨਾ, ਚਿਹਰੇ ਦੀ ਉਦਾਸੀ ਅਤੇ ਵਾਰ-ਵਾਰ ਭੁੱਲਣ ਦੀ ਆਦਤ ਆਦਿ ਲੱਛਣ ਮਹਿਸੂਸ ਹੋਣ ਤਾਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਕੋਲੋਂ ਇਲਾਜ ਕਰਾਉਣਾ ਚਾਹੀਦਾ ਹੈ ਜਾਂ ਮਦਦ ਲਈ ਟੋਲ ਫ਼ਰੀ ਹੈਲਪਲਾਈਨ ਨੰਬਰ 14416 ਅਤੇ 1800-89-14416 ’ਤੇ ਸਲਾਹ ਲਈ ਜਾ ਸਕਦੀ ਹੈ, ਵਹਿਮਾਂ ਭਰਮਾਂ ਚ ਨਹੀਂ ਪੈਣਾ ਚਾਹੀਦਾ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ, ਰਾਜਵੀਰ ਕੌਰ ਕਾਊਂਸਲਰ, ਸਤਨਾਮ ਸਿੰਘ ਅਤੇ ਰੀਤੂ ਕਾਊਂਸਲਰ ਆਦਿ ਹਾਜ਼ਰ ਸਨ।