ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ਸਰੀਰਕ ਕਿਰਿਆਵਾਂ ਸਮਝਾਉਣ ਲਈ ਵਰਕਸ਼ਾਪ
ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਸਰੀਰਕ ਕਿਰਿਆਵਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਸੰਦੀਪ ਵਲੋਂ ਵਿਦਿਆਰਥੀਆਂ ਲਈ ਮਨੁੱਖੀ ਸਰੀਰ ਦਾ ਨਕਲੀ ਪਿੰਜਰ ਰੱਖ ਕੇ ਮਨੁੱਖੀ ਸਰੀਰ ਅੰਦਰ ਮੌਜੂਦ ਹੱਡੀਆਂ ਦੀ ਕਾਰਜਸ਼ੈਲੀ ਅਤੇ ਸਰੀਰ ਦੀਆਂ ਹੱਡੀਆਂ ਦੇ ਵੱਖ-ਵੱਖ ਜੋੜਾਂ ਬਾਰੇ ਬਾਖ਼ੂਬੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਦੇ ਜਨਮ ਸਮੇਂ ਸਰੀਰ ਵਿਚ 306 ਹੱਡੀਆਂ ਹੁੰਦੀਆਂ ਹਨ।
ਧਨੌਲਾ, 12 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਬੱਚਿਆਂ ਨੂੰ ਸਰੀਰਕ ਕਿਰਿਆਵਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੈਡਮ ਸੰਦੀਪ ਵਲੋਂ ਵਿਦਿਆਰਥੀਆਂ ਲਈ ਮਨੁੱਖੀ ਸਰੀਰ ਦਾ ਨਕਲੀ ਪਿੰਜਰ ਰੱਖ ਕੇ ਮਨੁੱਖੀ ਸਰੀਰ ਅੰਦਰ ਮੌਜੂਦ ਹੱਡੀਆਂ ਦੀ ਕਾਰਜਸ਼ੈਲੀ ਅਤੇ ਸਰੀਰ ਦੀਆਂ ਹੱਡੀਆਂ ਦੇ ਵੱਖ-ਵੱਖ ਜੋੜਾਂ ਬਾਰੇ ਬਾਖ਼ੂਬੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੇ ਦੇ ਜਨਮ ਸਮੇਂ ਸਰੀਰ ਵਿਚ 306 ਹੱਡੀਆਂ ਹੁੰਦੀਆਂ ਹਨ। ਜਿਵੇਂ ਬੱਚਾ ਵੱਡਾ ਹੁੰਦਾ ਜਾਂਦਾ ਹੈ ਤਾਂ ਉਸ ਦੇ ਸਰੀਰ ਵਿਚ ਹੱਡੀਆਂ ਦੇ ਆਪਸੀ ਮੇਲ ਕਾਰਨ, ਇਹਨਾਂ ਹੱਡੀਆਂ ਦੀ ਗਿਣਤੀ 206 ਰਹਿ ਜਾਂਦੀਆਂ ਹਨ। ਵਿਦਿਆਰਥੀਆਂ ਦੇ ਸਵਾਲ ਜਵਾਬ ’ਤੇ ਦੱਸਿਆ ਗਿਆ ਕਿ ਮਨੁੱਖੀ ਸਰੀਰ ਵਿਚ ਸਭ ਤੋਂ ਛੋਟੀ ਹੱਡੀ ਕੰਨ ਦੀ ਹੁੰਦੀ ਹੈ ਜਿਹੜੀ ਕਿ 0.11 ਇੰਚ ਦੀ ਹੁੰਦੀ ਹੈ ਅਤੇ ਸਭ ਤੋਂ ਕਮਜ਼ੋਰ ਹੱਡੀਆਂ ਨੱਕ ਅਤੇ ਰੀੜ੍ਹ ਦੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਵਲੋਂ ਹੱਡੀਆਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ, ਮਿਨਰਲਸ ਅਤੇ ਹੋਰ ਧਾਤਾਂ ਬਾਰੇ ਬਾਖ਼ੂਬੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੀ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਬਹੁਤ ਵੱਡੀ ਭੂਮਿਕਾ ਹੁੰਦੀ ਹੈ, ਸੋ ਸਾਨੂੰ ਇਹ ਸਹੀ ਮਾਤਰਾ ਵਿਚ ਜ਼ਰੂਰ ਲੈਂਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਪ੍ਰੈਕਟੀਕਲ ਗਿਆਨ ਵਾਲੀ ਪੜ੍ਹਾਈ ਦੀ ਬਹੁਤ ਲੋੜ ਹੈ ਕਿਉਂਕਿ ਪ੍ਰਯੋਗ ਰਾਹੀਂ ਹਾਸਲ ਕੀਤਾ ਗਿਆਨ ਹਰੇਕ ਬੱਚੇ ਨੂੰ ਯਾਦ ਵੀ ਰਹਿੰਦਾ ਤੇ ਉਹ ਖ਼ੁਦ ਕਰ ਕੇ ਵੀ ਸਿੱਖਦੇ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਆਦਿ ਹਾਜ਼ਰ ਸਨ।