ਏਡਿਡ ਸਕੂਲਾਂ ਦੇ ਸਟਾਫ ਨੂੰ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣਾ ਚਿੰਤਾ ਦਾ ਵਿਸ਼ਾ-ਪ੍ਰਿੰਸੀਪਲ ਮੰਜੂਲਾ ਸ਼ਰਮਾ
ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸਮਾਜ ਸੇਵੀ ਅਤੇ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਰਾਜ ਦੇ ਏਡਿਡ ਸਕੂਲਾਂ ਦੇ ਮੁਲਾਜ਼ਮਾਂ, ਜਿਨ੍ਹਾਂ ’ਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸ਼ਾਮਿਲ ਹੈ, ਨੂੰ ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰਿੰਸੀਪਲ ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਵਰਗ ਨੂੰ ਰਾਹਤ ਦੇਣ ਦੇ ਦਾਅਵੇ ਕਰ ਰਹੇ ਹਨ ਪਰ ਦੂਜੇ ਪਾਸੇ ਏਡਿਡ ਸਕੂਲ ਦੇ ਪੰਜਾਬ ਭਰ ਦਾ ਸਟਾਫ ਤਨਖਾਹਾਂ ਤੋਂ ਪਿਛਲੇ ਕਈ ਮਹੀਨਿਆਂ ਤੋਂ ਵਾਂਝਾ ਹੈ।
ਸੰਗਰੂਰ, 13 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸਮਾਜ ਸੇਵੀ ਅਤੇ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੂਲਾ ਸ਼ਰਮਾ ਨੇ ਰਾਜ ਦੇ ਏਡਿਡ ਸਕੂਲਾਂ ਦੇ ਮੁਲਾਜ਼ਮਾਂ, ਜਿਨ੍ਹਾਂ ’ਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸ਼ਾਮਿਲ ਹੈ, ਨੂੰ ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰਿੰਸੀਪਲ ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਵਰਗ ਨੂੰ ਰਾਹਤ ਦੇਣ ਦੇ ਦਾਅਵੇ ਕਰ ਰਹੇ ਹਨ ਪਰ ਦੂਜੇ ਪਾਸੇ ਏਡਿਡ ਸਕੂਲ ਦੇ ਪੰਜਾਬ ਭਰ ਦਾ ਸਟਾਫ ਤਨਖਾਹਾਂ ਤੋਂ ਪਿਛਲੇ ਕਈ ਮਹੀਨਿਆਂ ਤੋਂ ਵਾਂਝਾ ਹੈ। ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲਾਂ ਦਾ ਸਟਾਫ ਜਿਨ੍ਹਾਂ ਦੇ ਆਪਣੇ ਪਰਿਵਾਰ ਵੀ ਹਨ, ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਦਾ ਜੀਵਨ ਬਸਰ ਕਰਨਾ ਵੀ ਦੁਸ਼ਵਾਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮੁੱਦਾ ਪਾਰਟੀ ਦੇ ਆਗੂ ਅਰਵਿੰਦ ਖੰਨਾ ਕੋਲ਼ ਉਠਾਉਣਗੇ ਅਤੇ ਪੰਜਾਬ ਸਰਕਾਰ ਉੱਪਰ ਪਾਰਟੀ ਪੱਧਰ ਉੱਤੇ ਦਬਾਅ ਬਣਾ ਕੇ ਏਡਿਡ ਸਕੂਲਾਂ ਦੇ ਸਟਾਫ ਨੂੰ ਤਨਖਾਹਾਂ ਰਲੀਜ਼ ਕਰਵਾਉਣ ਲਈ ਜ਼ੋਰ ਪਾਉਣਗੇ।