15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੁਲਿਸ ਨੇ ਤਪਾ-ਤਾਜੋ ਕੈਂਚੀਆਂ ’ਤੇ ਕੀਤੀ ਬੈਰੀਕੇਡਿੰਗ

ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ਸਦਕਾ ਅੱਜ ਪੁਲਿਸ ਵਲੋਂ ਤਪਾ ਤਾਜੋ ਕੈਂਚੀਆਂ ’ਤੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਗਈ। ਦੱਸ ਦਈਏ ਕਿ ਬੀਤੇ ਦਿਨੀਂ ਜ਼ਿਲ੍ਹਾ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਅੱਜ ਮਾਨਸਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ, ਜਿਸ ’ਤੇ ਪਰਵਿੰਦਰ ਝੋਟੇ ਦੇ ਹੱਕ ’ਚ ਅੱਜ ਮਾਨਸਾ ਵਿਖੇ ਜਾ ਰਹੀਆਂ ਜਥੇਬੰਦੀਆਂ ਨੂੰ ਰੋਕਣ ਲਈ ਤਪਾ ਤਾਜੋ ਕੈਂਚੀਆਂ ’ਤੇ ਪੁਲਿਸ ਵਲੋਂ ਬੈਰੀਕੇਡਿੰਗ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਮਾਨਸਾ ਜਾਣ ਵਾਲੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ।

ਅਜੀਤ ਡੈਸਕ 15-10-2026
ਤਪਾ ਮੰਡੀ, 14 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ਸਦਕਾ ਅੱਜ ਪੁਲਿਸ ਵਲੋਂ ਤਪਾ ਤਾਜੋ ਕੈਂਚੀਆਂ ’ਤੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਗਈ। ਦੱਸ ਦਈਏ ਕਿ ਬੀਤੇ ਦਿਨੀਂ ਜ਼ਿਲ੍ਹਾ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਪਰਵਿੰਦਰ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਅੱਜ ਮਾਨਸਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ, ਜਿਸ ’ਤੇ ਪਰਵਿੰਦਰ ਝੋਟੇ ਦੇ ਹੱਕ ’ਚ ਅੱਜ ਮਾਨਸਾ ਵਿਖੇ ਜਾ ਰਹੀਆਂ ਜਥੇਬੰਦੀਆਂ ਨੂੰ ਰੋਕਣ ਲਈ ਤਪਾ ਤਾਜੋ ਕੈਂਚੀਆਂ ’ਤੇ ਪੁਲਿਸ ਵਲੋਂ ਬੈਰੀਕੇਡਿੰਗ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਮਾਨਸਾ ਜਾਣ ਵਾਲੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ। ਇਸ ਸਬੰਧੀ ਜਦ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਬੈਰੀਕੇਡਿੰਗ ਦਾ ਮੁੱਖ ਮਕਸਦ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣਾ ਹੈ। ਇਸ ਦੌਰਾਨ ਮਾਨਸਾ ਜਾਣ ਵਾਲੇ ਰਸਤੇ ਤੇ ਭਾਰੀ ਪੁਲਿਸ ਬਲ ਤੈਨਾਤ ਸੀ। ਇਸ ਮੌਕੇ ਇੰਸਪੈਕਟਰ ਗੁਰਵਿੰਦਰ ਸਿੰਘ, ਸਿਟੀ ਇੰਚਾਰਜ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਦਵਿੰਦਰ ਸਿੰਘ, ਸਹਾਇਕ ਥਾਣੇਦਾਰ ਅਮਨਦੀਪ ਸਿੰਘ, ਗੁਰਜੀਤ ਸਿੰਘ ਆਦਿ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਚੰਨਣਵਾਲ ਹਸਪਤਾਲ ’ਚ ਐਂਬੂਲੈਂਸ ਦੀ ਘਾਟ ਹੋਈ ਦੂਰ, ਰੈਂਪ ਦੀ ਉਸਾਰੀ ਵੀ ਸ਼ੁਰੂ ਅਗਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਅੱਜ ਦੇ ਪੰਜਾਬ ਬੰਦ ਨੂੰ ਦਿੱਤਾ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।