16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

ਅਜੀਤ ਡੈਸਕ 16-10-2026
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 30 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੌਲਦਾਰ ਜਸਵੀਰ ਕੌਰ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਤਪਾ ਡਾਕਘਰ ਨਜ਼ਦੀਕ ਮੌਜੂਦ ਸਨ ਤਾਂ ਹੌਲਦਾਰ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਬੌਬੀ ਪੁੱਤਰ ਜਸਵੰਤ ਰਾਮ ਵਾਸੀ ਟਿੱਬਾ ਬਸਤੀ ਜੇਠੂਕੇ ਜ਼ਿਲ੍ਹਾ ਬਠਿੰਡਾ ਜੋ ਬਾਹਰੋਂ ਸਸਤੇ ਭਾਅ ’ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਲਿਆ ਕੇ ਵੇਅਰ ਹਾਊਸ ਗੋਦਾਮ ਦੀ ਬੈਕਸਾਈਡ ਜੋ ਸੜਕ ਰੇਲਵੇ ਪਲੇਟੀ ਤਪਾ ਵੱਲ ਜਾਂਦੀ ਹੈ, ਪਰ ਗ੍ਰਾਹਕਾਂ ਨੂੰ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ 30 ਗੋਲੀਆਂ ਨਸ਼ੀਲੀਆਂ ਖੁੱਲ੍ਹੀਆਂ ਸਮੇਤ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੁਨਸ਼ੀ ਜਸਵੀਰ ਕੌਰ, ਗੁਰਮੇਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਲਾਲਪੁਰਾ (ਸੂਰਤਗੜ੍ਹ) ਵਿਖੇ ਸੇਵਾ ਲਈ ਜਾ ਰਹੇ ਸੇਵਾਦਾਰਾਂ ਦੀ ਭਰੀ ਬੱਸ ਟਰੱਕ ਨਾਲ ਟਕਰਾਈ ਅਗਲੀ ਖ਼ਬਰ ਧਰਨੇ ਦੌਰਾਨ ਚਾਹ ਵਾਲੇ ਖੋਖੇ ਤੋਂ 240 ਨਸ਼ੀਲੇ ਕੈਪਸੂਲ ਬਰਾਮਦ ਧਰਨੇ ਨੇੜੇ ਹੀ ਚਿੱਟੇ ਦਿਨ ਨਸ਼ਾ ਵਿਕਣ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।