17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਰਨਾਲਾ ਚੈਂਪੀਅਨਜ਼ ਕੱਪ ’ਚ ‘ਹੰਡਿਆਇਆ ਜਸਵੀਰ’ ਟੀਮ ਬਣੀ ਚੈਂਪੀਅਨ 3 ਲੱਖ ਦਾ ਨਕਦ ਇਨਾਮ ਅਤੇ 11 ਲੱਖ ਦੀ ਗਰਾਂਟ ਨਾਲ ਸਨਮਾਨਿਤ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ‘ਬਰਨਾਲਾ ਚੈਂਪੀਅਨਜ਼ ਕੱਪ’ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਬੇਹੱਦ ਰੋਮਾਂਚਕ ਰਿਹਾ।

ਅਜੀਤ ਡੈਸਕ 17-10-2026
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ‘ਬਰਨਾਲਾ ਚੈਂਪੀਅਨਜ਼ ਕੱਪ’ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਬੇਹੱਦ ਰੋਮਾਂਚਕ ਰਿਹਾ। ਜਿਸ ਵਿਚ ‘ਹੰਡਿਆਇਆ ਜਸਵੀਰ’ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ‘ਸੰਦੀਪ ਵਾਰਡ (38-39)’ ਦੀ ਟੀਮ ਨੂੰ 71 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਵੱਕਾਰੀ ਖ਼ਿਤਾਬ ਆਪਣੇ ਨਾਮ ਕਰ ਲਿਆ। ਉਨ੍ਹਾਂ ਦੱਸਿਆ ਕਿ ਹੰਡਿਆਇਆ ਜਸਵੀਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ 3 ਲੱਖ ਰੁਪਏ ਨਕਦ ਇਨਾਮ ਅਤੇ 1 1 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਨਾਲ ਸਨਮਾਨਿਤ ਕੀਤਾ ਗਿਆ। ਸੰਦੀਪ ਵਾਰਡ ਨੰਬਰ 38-39 ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਨੂੰ 1.5 ਲੱਖ ਰੁਪਏ ਦਾ ਨਕਦ ਇਨਾਮ ਅਤੇ 6 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸੇ ਤਰ੍ਹਾਂ ਹੰਡਿਆਇਆ ਬਲਵਿੰਦਰ-11 ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਤਜਿੰਦਰ-11 (ਵਾਰਡ ਨੰ: 35) ਦੀ ਟੀਮ ਚੌਥੇ ਸਥਾਨ ’ਤੇ ਰਹੀ ਤੇ ਉਨ੍ਹਾਂ ਨੇ 51 ਹਜ਼ਾਰ ਰੁਪਏ ਦਾ ਇਨਾਮ ਜਿੱਤਿਆ। ਮੀਤ ਹੇਅਰ ਨੇ ਦੱਸਿਆ ਕਿ ਵਿਵੇਕ (ਹੰਡਿਆਇਆ) ਨੂੰ ਟੂਰਨਾਮੈਂਟ ਵਿਚ ਸਰਵੋਤਮ ਖੇਡ ਦਿਖਾਉਣ ਲਈ 21 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਨਿਵਾਜਿਆ ਗਿਆ ਅਤੇ ਹੈਪੀ ( ਵਾਰਡ ਨੰ: 38, 39) ਨੂੰ ਸ਼ਾਨਦਾਰ ਬੱਲੇਬਾਜ਼ੀ ਲਈ 11 ਹਜ਼ਾਰ ਰੁਪਏ ਦਾ ਇਨਾਮ ਮਿਲਿਆ। ਇਸੇ ਤਰ੍ਹਾਂ ਹਜਾਰਾ ਹੰਡਿਆਇਆ, ਸ਼ਕੀਲ ਹੰਡਿਆਇਆ ਅਤੇ ਰਵੀ (ਵਾਰਡ ਨੰ: 38, 39) ਨੂੰ ਬਿਹਤਰੀਨ ਗੇਂਦਬਾਜ਼ੀ ਲਈ 11 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਗਿਆ। ਮੁਕੇਸ਼ ਹੰਡਿਆਇਆ ਨੂੰ ਫਾਈਨਲ ਮੈਚ ਦੇ ਸਰਵੋਤਮ ਖਿਡਾਰੀ ਵਜੋਂ ਚੁਣਿਆ ਗਿਆ ਅਤੇ 1100 ਰੁਪਏ ਦਾ ਇਨਾਮ ਦਿੱਤਾ ਗਿਆ। ਪ੍ਰਬੰਧਕੀ ਟੀਮ ਵਲੋਂ ਇਸ ਟੂਰਨਾਮੈਂਟ ਨੂੰ ਕਾਮਯਾਬ ਬਣਾਉਣ ਵਿਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਅਰਵਿੰਦ ਤੇਜਪਾਲ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਐਮ.ਸੀ. ਸਾਹਿਬਾਨਾਂ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਇਨਾਮਾਂ ਦੀ ਵੰਡ ਕੀਤੀ।
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਰਾਜੀਆ ਨੂੰ ਕੋਆਰਡੀਨੇਟਰ ਨਿਯੁਕਤ ਕਰਨ ਦੀ ਸ਼ਲਾਘਾ ਅਗਲੀ ਖ਼ਬਰ ਸਾਹਿਤਕਾਰ ਪਾਲੀ ਖ਼ਾਦਿਮ ‘ਰਾਜ ਕਮਲ ਮੈਮੋਰੀਅਲ ਯੁਵਾ ਪੁਰਸਕਾਰ 2026’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।