18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਕਾਲੀ ਦਲ ਦੀ ਖਨੌਰੀ ਰੈਲੀ ਨੇ ਪਾਰਟੀ ਦੀ ਸਰਕਾਰ ਬਣਾਉਣ ਦੀ ਨੀਂਹ ਰੱਖੀ- ਬਾਂਗੜ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਖਨੌਰੀ, 11 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਖਨੌਰੀ ਵਿਖੇ ਹੋਈ ਵਿਸ਼ਾਲ ਰੈਲੀ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ।

ਅਜੀਤ ਡੈਸਕ 18-10-2026
ਖਨੌਰੀ, 11 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਖਨੌਰੀ ਵਿਖੇ ਹੋਈ ਵਿਸ਼ਾਲ ਰੈਲੀ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ। ਸਤਿਗੁਰ ਸਿੰਘ ਬਾਂਗੜ ਨੇ ਕਿਹਾ ਕਿ ਖਨੌਰੀ ਦੀ ਇਸ ਰੈਲੀ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਲਈ ਹੋਰ ਸਰਗਰਮ ਹੋ ਕੇ ਕੰਮ ਕਰਨ ਦਾ ਹੌਸਲਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਕੜੈਲ, ਸੂਰਜ ਮੱਲ੍ਹ ਗੁਲਾੜੀ, ਜੁਗਰਾਜ ਸਿੰਘ ਮੂਨਕ, ਰਤਨ ਸਿੰਘ ਕਰੋਦਾ, ਰਾਮਮੇਅਰ ਸਿੰਘ ਬਾਹਮਣੀ ਵਾਲਾ , ਚਮਕੌਰ ਸਿੰਘ ਚੱਠਾ, ਬੱਗੜ ਸਿੰਘ ਚੱਠਾ, ਰਮਨ ਖੰਡੇਬਾਦ, ਸਤਨਾਮ ਸਿੰਘ ਭੁਪਾਲ, ਕੇਵਲ ਸਿੰਘ ਪ੍ਰਧਾਨ ਲਹਿਰਾਗਾਗਾ, ਰਣਵੀਰ ਸਿੰਘ ਚੋਟੀਆਂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਹਰਜੀਤ ਸਿੰਘ ਪਟਵਾਰੀ ਭਾਜਪਾ ਸਰਕਲ ਸ਼ਹਿਣਾ ਦੇ ਤੀਜੀ ਵਾਰ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਤਪਾ ਇਲਾਕੇ ਦੀ ਵਰਮਾ ਸ਼ੂਟਿੰਗ ਅਕੈਡਮੀ ਦੇ ਵਿਦਿਆਰਥੀਆਂ ਨੇ ਜਿੱਤੇ 11 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।