22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਿੰਗਜ਼ਵਿਊ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰ ’ਤੇ ਸੋਨ ਤਗਮਾ ਜਿੱਤਿਆ

ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਟਿਆਲਾ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਰਕਲ ਕਬੱਡੀ ਮੁਕਾਬਲਿਆਂ ’ਚ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੂੰ 24-17 ਦੇ ਫ਼ਰਕ ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਜੇਤੂ ਟੀਮ ’ਚ ਕਿੰਗਜ਼ਵਿਊ ਇੰਟਰਨੈਸ਼ਨਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹਰਮੀਤ ਕੌਰ ਅਤੇ ਮਨਜੋਤ ਕੌਰ ਨੇ ਕੋਚ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ।

ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਮੰਗ-ਪੱਤਰ ਸੌਂਪਦੇ ਹੋਏ ਕਮੇਟੀ ਮੈਂਬਰ। ਤਸਵੀਰ : ਪ੍ਰਵੀਨ ਗਰਗ 22-10-2026
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਟਿਆਲਾ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸਰਕਲ ਕਬੱਡੀ ਮੁਕਾਬਲਿਆਂ ’ਚ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੂੰ 24-17 ਦੇ ਫ਼ਰਕ ਨਾਲ ਹਰਾ ਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਜੇਤੂ ਟੀਮ ’ਚ ਕਿੰਗਜ਼ਵਿਊ ਇੰਟਰਨੈਸ਼ਨਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹਰਮੀਤ ਕੌਰ ਅਤੇ ਮਨਜੋਤ ਕੌਰ ਨੇ ਕੋਚ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਸਕੂਲ ਵਾਪਸ ਪਹੁੰਚਣ ’ਤੇ ਇਨ੍ਹਾਂ ਹੋਣਹਾਰ ਖਿਡਾਰਨਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭਗਵੰਤ ਸਿੰਘ ਸੰਧੂ, ਐਮ.ਡੀ. ਮੈਡਮ ਹਰਦੀਪ ਕੌਰ, ਪ੍ਰਿੰਸੀਪਲ ਮੈਡਮ ਰੀਤੂ ਰਾਣਾ ਅਤੇ ਪ੍ਰਧਾਨ ਹਰਸ਼ਪ੍ਰੀਤ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਗੁਰਪ੍ਰੀਤ ਸਿੰਘ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਵਿੰਕਰੇਸ਼ ਰਾਣਾ, ਕੋਆਰਡੀਨੇਟਰ ਮੈਡਮ ਸਾਰਿਕਾ ਗਰਗ, ਮੈਡਮ ਪਲਵਿੰਦਰ ਕੌਰ, ਮੈਡਮ ਨਰਿੰਦਰ ਕੌਰ ਅਤੇ ਗੋਵਿੰਦਰ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਵਿਧਾਇਕ ਪੰਡੋਰੀ ਨੇ ਹਲਕਾ ਮਹਿਲ ਕਲਾਂ ਦਾ ਵਿਕਾਸ ਨਹੀਂ ਵਿਨਾਸ਼ ਕੀਤਾ-ਕਮਲਜੀਤ ਚੱਕ ਅਗਲੀ ਖ਼ਬਰ ਕੌਂਸਲਰਾਂ ਵਲੋਂ ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਲਾਇਆ ਧਰਨਾ ਤੀਸਰੇ ਦਿਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।