ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
ਹੰਡਿਆਇਆ, 23 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।
ਸਨਿਚਰਵਾਰ, 24 ਅਕਤੂਬਰ, 2026
24-10-2026