24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਖਰੀਦ ਕੇਂਦਰ ਪਿੰਡ ਮੂੰਮ ’ਚ ਦਹਾਕਿਆਂ ਪੁਰਾਣੇ ਪਿੱਪਲ ’ਤੇ ਬਿਨਾਂ ਮਨਜ਼ੂਰੀ ਚੱਲਿਆ ਕੁਹਾੜਾ

ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਗਹਿਲ)-ਮਾਰਕੀਟ ਕਮੇਟੀ ਮਹਿਲ ਕਲਾਂ ਦੀ ਹਦੂਦ ਅਧੀਨ ਆਉਂਦੇ ਖਰੀਦ ਕੇਂਦਰ ਪਿੰਡ ਮੂੰਮ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਦਹਾਕਿਆਂ ਪੁਰਾਣੇ ਪਿੱਪਲ ਦੇ ਦਰੱਖਤ ’ਤੇ ਕੁਹਾੜਾ ਚਲਾਉਣ ਦਾ ਪਤਾ ਲੱਗਿਆ ਹੈ। ਇਸ ਹਰਿਆਵਲ ਦੇ ਕਾਤਲ ਕੌਣ ਹਨ?

ਅਜੀਤ ਡੈਸਕ 24-10-2026
ਮਹਿਲ ਕਲਾਂ, 23 ਅਕਤੂਬਰ (ਤਰਸੇਮ ਸਿੰਘ ਗਹਿਲ)-ਮਾਰਕੀਟ ਕਮੇਟੀ ਮਹਿਲ ਕਲਾਂ ਦੀ ਹਦੂਦ ਅਧੀਨ ਆਉਂਦੇ ਖਰੀਦ ਕੇਂਦਰ ਪਿੰਡ ਮੂੰਮ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਦਹਾਕਿਆਂ ਪੁਰਾਣੇ ਪਿੱਪਲ ਦੇ ਦਰੱਖਤ ’ਤੇ ਕੁਹਾੜਾ ਚਲਾਉਣ ਦਾ ਪਤਾ ਲੱਗਿਆ ਹੈ। ਇਸ ਹਰਿਆਵਲ ਦੇ ਕਾਤਲ ਕੌਣ ਹਨ? ਤੇ ਇਸ ਦਰੱਖਤ ਨੂੰ ਕੱਟਣ ਵਾਲਿਆਂ ਦੀ ਪਛਾਣ ਕਰ ਕੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਇਸ ਪਿੱਪਲ ਦੇ ਦਰੱਖਤ ਨੂੰ ਕੱਟੇ ਜਾਣ ਦੀ ਘਟਨਾ ਨੇ ਕਈ ਸਵਾਲ ਖੜੇ ਕਰ ਦਿੱਤੇ ਹਨ ਕਿ ਇਕ ਪਾਸੇ ਪੰਜਾਬ ਸਰਕਾਰ ਅਤੇ ਸਮਾਜਿਕ ਆਗੂ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਅਜਿਹੇ ਪੁਰਾਣੇ ਦਰਖਤਾਂ ਨੂੰ ਕੱਟਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਜ਼ਿਕਰਯੋਗ ਹੈ ਕਿ ਪਿੱਪਲ ਵਰਗਾ ਛਾਂਦਾਰ ਅਤੇ ਵਾਤਾਵਰਨ ਲਈ ਅਹਿਮ ਅਜਿਹੇ ਪਿੱਪਲ ਵਰਗੇ ਦਰੱਖਤ ਕੱਟੇ ਜਾਣ ਨਾਲ ਨਾਂ ਸਿਰਫ਼ ਹਰਿਆਵਲ ਨੂੰ ਨੁਕਸਾਨ ਪਹੁੰਚਦਾ ਹੈ, ਸਗੋਂ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ’ਤੇ ਵੀ ਸਵਾਲ ਉੱਠਦੇ ਹਨ। ਇਸ ਘਟਨਾ ਵਿਚ ਕਥਿਤ ਤੌਰ ’ਤੇ ਪਿੰਡ ਮੂੰਮ ਨਾਲ ਸਬੰਧਿਤ ਕਈ ਵਿਅਕਤੀਆਂ ਦੀ ਸ਼ਮੂਲੀਅਤ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਹੁਣ ਲੋੜ ਹੈ ਕਿ ਸਬੰਧਿਤ ਵਿਭਾਗ ਪੰਜਾਬ ਮੰਡੀ ਬੋਰਡ ਅਤੇ ਪ੍ਰਸ਼ਾਸਨ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਤੇ ਪਤਾ ਲਗਾਉਣ ਕਿ ਦਰੱਖਤ ਕਿਹੜੇ ਵਿਅਕਤੀਆਂ ਨੇ ਅਤੇ ਕਿਸ ਕਾਰਨਾਂ ਕਰ ਕੇ ਕੱਟਿਆਂ ਗਿਆ ਹੈ। ਜੇਕਰ ਦਰੱਖਤ ਨੂੰ ਕੱਟਣ ਦੀ ਕਾਰਵਾਈ ਬਿਨ੍ਹਾਂ ਮਨਜ਼ੂਰੀ ਤੋਂ ਕੀਤੀ ਗਈ ਹੈ ਤਾਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੀ ਲੋੜ ਹੈ। ਸਵਾਲ ਇਹ ਹੈ ਕਿ ਜੇਕਰ ਜਨਤਿਕ ਥਾਵਾਂ ’ਤੇ ਖੜੇ ਦਹਾਕਿਆਂ ਪੁਰਾਣੇ ਦਰੱਖਤ ਵੀ ਸੁਰੱਖਿਅਤ ਨਹੀਂ ਹਨ ਤਾਂ ਵਾਤਾਵਰਨ ਦੀ ਸੰਭਾਲ ਦੇ ਦਾਅਵਿਆਂ ਦਾ ਕੀ ਅਰਥ ਹੈ? ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਘਟਨਾ ਦੀ ਜਾਂਚ ਕਰਵਾ ਕੇ ਸਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇ ਤਾਂ ਜੋ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮਾਮਲੇ ਵਿਚ ਵਾਤਾਵਰਨ ਦੀ ਸਾਂਭ ਸੰਭਾਲ ’ਤੇ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਉੱਘੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਕਾਹਨੇਕੇ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਇਹ ਵੱਡਾ ਫੇਲੀਅਰ ਹੈ, ਦਹਾਕਿਆਂ ਪੁਰਾਣੇ ਪਿੱਪਲ ਦੇ ਦਰੱਖਤ ਨੂੰ ਬਿਨ੍ਹਾ ਮਨਜ਼ੂਰੀ ਕੱਟਣਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਸਖ਼ਤ ਉਲੰਘਣਾ ਹੈ, ਪਿੱਪਲ ਦੇ ਦਰੱਖਤ ਨੂੰ ਕੱਟਣ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਮੰਡੀ ਬੋਰਡ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ। ਇਸ ਸਮੇਂ ਜਦੋਂ ਜੰਗਲਾਤ ਵਿਭਾਗ ਦੇ ਸਬੰਧਿਤ ਦਰੋਗ਼ਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਮੇਰੇ ਧਿਆਨ ਵਿਚ ਜ਼ਰੂਰ ਹੈ, ਪ੍ਰੰਤੂ ਕੱਟਿਆਂ ਗਿਆ ਪਿੱਪਲ ਦਾ ਦਰੱਖਤ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਅਧੀਨ ਤੇ ਖਰੀਦ ਕੇਂਦਰ ਮੂੰਮ ਦੀ ਹਦੂਦ ਅਧੀਨ ਆਉਂਦਾ ਹੈ। ਇਸ ਸਮੇਂ ਜਦੋਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਕੱਤਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਦੀ ਪੜਤਾਲ ਲਈ ਕਰਮਚਾਰੀ ਭੇਜ ਰਹੇ ਹਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਹੰਡਿਆਇਆ ਗਰਿੱਡ ਅੱਗੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ‘ਬਟਰਫਲਾਈ ਡਾਇਰੀਜ਼’ ਗਤੀਵਿਧੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।