26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਯੋਗ ਤੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਗਾਏ ਵਿਸ਼ੇਸ਼ ਕੈਂਪ

ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਸ਼ੇਸ਼ ਮੁਹਿੰਮ ਅਤੇ ਐਸ. ਐਸ.

ਅਜੀਤ ਡੈਸਕ 26-10-2026
ਬਰਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਸ਼ੇਸ਼ ਮੁਹਿੰਮ ਅਤੇ ਐਸ.ਐਸ.ਆਰ. ਅਧੀਨ ਯੋਗ ਵੋਟਰਾਂ ਅਤੇ ਪਹਿਲੀ ਵਾਰ ਬਣਨ ਵਾਲੇ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚ ਦਰਜ ਕਰਨ ਦੇ ਮਕਸਦ ਨਾਲ ਕੱਲ੍ਹ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਅੰਤਿਮ ਵੋਟਰ ਸੂਚੀ ਸਮੇਤ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹੇ ਅਤੇ ਵੋਟਰ ਸੂਚੀ ਵਿਚ ਵੋਟਰਾਂ ਨੂੰ ਆਪਣੇ ਨਾਮ ਦੀ ਜਾਂਚ ਵਿਚ ਸਹਾਇਤਾ ਕੀਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਅਧਾਰਿਤ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨ ਅਤੇ ਹੋਰ ਰਹਿ ਗਏ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਲਈ ਬੀ.ਐੱਲ.ਓਜ਼ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ 6, 6-ਏ ਅਤੇ 8 ਭਰਵਾਉਣ ਵਿਚ ਆਮ ਲੋਕਾਂ ਦੀ ਪੂਰੀ ਸਹਾਇਤਾ ਕੀਤੀ ਗਈ ਤਾਂ ਜੋਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਜੈ ਮਾ ਚਿੰਤਪੁਰਨੀ ਕਲੱਬ ਵਲੋਂ ਵਿਸ਼ਾਲ ਜਾਗਰਣ 31 ਨੂੰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਢਿੱਲਵਾਂ ਵਿਖੇ ਝਾੜੂ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।