28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਥਾਣਾ ਭਦੌੜ ਵਿਖੇ ਅਮਰੀਕ ਸਿੰਘ ਗਰੇਵਾਲ ਨੇ ਚਾਰਜ ਸੰਭਾਲਿਆ

ਭਦੌੜ, 26 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਪੁਲਿਸ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਥਾਣਾ ਭਦੌੜ ਵਿਖੇ ਨਵੇਂ ਆਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸ਼ਹਿਰਾਂ ਅਤੇ ਕਸਬਿਆਂ ਅੰਦਰ ਟਰੈਫ਼ਿਕ ਦੀ ਸਮੱਸਿਆ ਬਹੁਤ ਦੇਖੀ ਜਾ ਰਹੀ ਹੈ।

ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ। 28-10-2026
ਭਦੌੜ, 26 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਪੁਲਿਸ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਥਾਣਾ ਭਦੌੜ ਵਿਖੇ ਨਵੇਂ ਆਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸ਼ਹਿਰਾਂ ਅਤੇ ਕਸਬਿਆਂ ਅੰਦਰ ਟਰੈਫ਼ਿਕ ਦੀ ਸਮੱਸਿਆ ਬਹੁਤ ਦੇਖੀ ਜਾ ਰਹੀ ਹੈ। ਉਨ੍ਹਾਂ ਮੇਨ ਸੜਕਾਂ ਉਪਰ, ਬਾਜ਼ਾਰਾਂ ਅੰਦਰ ਨਜਾਇਜ਼ ਕਬਜ਼ਾ ਕਰੀ ਬੈਠੇ ਦੁਕਾਨਦਾਰਾਂ ਅਤੇ ਬੇਤਰਤੀਬੇ ਵਾਹਨ ਸੜਕਾਂ ਉਪਰ ਖੜ੍ਹਾ ਕੇ ਟਰੈਫ਼ਿਕ ਸਮੱਸਿਆ ਖੜ੍ਹੀ ਕਰਨ ਵਾਲੇ ਲੋਕਾਂ ਨੂੰ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖ ਕੇ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਪਹਿਲਾਂ ਹੀ ਬਹੁਤ ਸਖ਼ਤ ਹਦਾਇਤਾਂ ਪੁਲਿਸ ਵਿਭਾਗ ਨੂੰ ਦਿੱਤੀਆਂ ਹੋਈਆਂ ਹਨ ਜਿਸ ਕਰ ਕੇ ਜੋ ਕੋਈ ਵਿਅਕਤੀ ਜਾਂ ਕੈਮਿਸਟ ਅਜਿਹਾ ਕਾਰੋਬਾਰ ਕਰਦਾ ਹੈ ਉਸ ਨੂੰ ਸੰਭਲ ਕੇ ਚੱਲਣ ਦੀ ਲੋੜ ਹੈ। ਅਜਿਹੇ ਵਿਅਕਤੀ ਕਿਸੇ ਹਾਲਤ ਵਿਚ ਵੀ ਬਖ਼ਸ਼ਿਆ ਨਹੀਂ ਜਾਵੇਗਾ। ਅਖੀਰ ਵਿਚ ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਉਹ ਬੇਝਿਜਕ ਹੋ ਕੇ ਥਾਣਾ ਭਦੌੜ ਵਿਖੇ ਆ ਕੇ ਆਪਣੀ ਸਮੱਸਿਆ ਰੱਖ ਸਕਦੇ ਹਨ ਅਤੇ ਹਰ ਇਕ ਬਣਦਾ ਸਤਿਕਾਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦੀਵਾਲੀ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।