28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅੰਦਰਲੀ ਅਨਾਜ ਮੰਡੀ ’ਚ ਸਫ਼ਾਈ ਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ

ਤਪਾ ਮੰਡੀ, 27 ਅਕਤੂਬਰ (ਵਿਜੇ ਸ਼ਰਮਾ)-ਭਾਵੇਂਕਿ ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਫ਼ਸਲ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਪਰ ਤਪਾ ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ਅਤੇ ਬਾਹਰਲੀ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਵਲੋਂ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਜਿਸ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 28-10-2026
ਤਪਾ ਮੰਡੀ, 27 ਅਕਤੂਬਰ (ਵਿਜੇ ਸ਼ਰਮਾ)-ਭਾਵੇਂਕਿ ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਫ਼ਸਲ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਪਰ ਤਪਾ ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ਅਤੇ ਬਾਹਰਲੀ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਵਲੋਂ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਜਿਸ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਦਰਲੀ ਅਨਾਜ ਮੰਡੀ ਕੂੜੇ ਦੇ ਵੱਡੇ-ਵੱਡੇ ਢੇਰ ਆਮ ਪਏ ਦੇਖੇ ਜਾ ਸਕਦੇ ਹਨ ਅਤੇ ਮੰਡੀ ਦੇ ਦੋਵਾਂ ਪਾਸਿਆਂ ਬਦਬੂ ਮਾਰ ਰਹੀ ਹੈ। ਮੰਡੀ ਵਿਚ ਜਦੋਂ ਕੁੱਝ ਕਿਸਾਨਾਂ ਨਾਲ ਗੱਲ ਕੀਤੀ ਅਤੇ ਪੀਣ ਵਾਲੇ ਪਾਣੀ ਤੇ ਹੋਰ ਪ੍ਰਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਦੀ ਥਾਂ ਆੜ੍ਹਤੀਆਂ ਵਲੋਂ ਔਰਤਾਂ ਨੂੰ ਪਾਣੀ ਪਿਲਾਉਣ ’ਤੇ ਰੱਖਿਆ ਹੋਇਆ ਹੈ। ਜਦੋਂ ਬਾਹਰਲੀ ਮੰਡੀ ਵਿਚ ਦੌਰਾ ਕੀਤਾ ਤਾਂ ਫ਼ਸਲ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਸਨ ਅਤੇ ਕਈ ਕਿਸਾਨ ਫ਼ਸਲ ਉੱਤੇ ਮੰਜਾ ਰੱਖ ਕੇ ਬੈਠਾ ਹੋਇਆ ਸੀ, ਜਦੋਂ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਅਨਾਜ ਮੰਡੀ ਵਿਚ ਬੈਠਾ ਹਾਂ ਅਤੇ ਮੇਰੀ ਫ਼ਸਲ ਦੀ ਖ਼ਰੀਦ ਨਹੀਂ ਹੋਈ। ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ ਗਿੱਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਫ਼ਸਲ ਦੀ ਖਰੀਦ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਨੂੰ ਅੰਦਰਲੀ ਅਨਾਜ ਮੰਡੀ ਵਿਚ ਸਫ਼ਾਈ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਦੋ ਤਿੰਨ ਵਾਰ ਅਨਾਜ ਮੰਡੀ ਦੀ ਸਫ਼ਾਈ ਕਰਾ ਚੁੱਕੇ ਹਾਂ। ਬਾਕੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਨਾਜ ਮੰਡੀਆਂ ਵਿਚ ਕੰਮਕਾਰ ਠੀਕ ਚੱਲ ਰਿਹਾ ਹੈ।
ਪਿਛਲੀ ਖ਼ਬਰ ਕਸਾਨਾਂ ਸਪੋਰਟਸ ਕਲੱਬ ਵਲੋਂ 29 ਅਕਤੂਬਰ ਨੂੰ ਵਾਲੀਬਾਲ ਟੂਰਨਾਮੈਂਟ ਅੰਡਰ-19 ਦਾ ਹੋਵੇਗਾ ਧਮਾਕੇਦਾਰ ਮੁਕਾਬਲਾ ਅਗਲੀ ਖ਼ਬਰ ਪੱਖੋ ਕੈਂਚੀਆਂ ਨੇੜੇ ਬੋਲੈਰੋ ਗੱਡੀ ਪਲਟੀ, ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।