30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਸੂਬੇ ’ਚ ਦਿੱਤਾ ਜਾਵੇਗਾ ਸੁਰੱਖਿਅਤ ਮਾਹੌਲ- ਬਾਦਲ

ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਥਾਨਕ ਰਾਇਲ ਗਰੀਨ ਪੈਲੇਸ ਵਿਖੇ ‘ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਪ੍ਰੋਗਰਾਮ ਤਹਿਤ ਵਪਾਰੀਆਂ ਨਾਲ ਮਿਲਣੀ ਕੀਤੀ ਗਈ। ਇਸ ਮਿਲਣੀ ਦੌਰਾਨ ਉਨ੍ਹਾਂ ਵਲੋਂ ਸ਼ਹਿਰ ਦੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।

ਬਰਨਾਲਾ ਵਿਖੇ ‘ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਪ੍ਰੋਗਰਾਮ ਤਹਿਤ ਵਪਾਰੀਆਂ ਨਾਲ ਮਿਲਣੀ ਮੌਕੇ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ। ਤਸਵੀਰ : ਰਿੰਪੀ ਸਟੂਡੀਓ 30-10-2026
ਬਰਨਾਲਾ, 29 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਥਾਨਕ ਰਾਇਲ ਗਰੀਨ ਪੈਲੇਸ ਵਿਖੇ ‘ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਪ੍ਰੋਗਰਾਮ ਤਹਿਤ ਵਪਾਰੀਆਂ ਨਾਲ ਮਿਲਣੀ ਕੀਤੀ ਗਈ। ਇਸ ਮਿਲਣੀ ਦੌਰਾਨ ਉਨ੍ਹਾਂ ਵਲੋਂ ਸ਼ਹਿਰ ਦੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀ ਅਤੇ ਵਪਾਰੀ ਪਿਛਲੇ ਪੌਣੇ ਪੰਜ ਸਾਲਾਂ ਤੋਂ ਬਹੁਤ ਮਾੜੇ ਹਾਲਾਤਾਂ ਅਤੇ ਡਰ ਵਿਚੋਂ ਗੁਜਰ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਪੰਜਾਬ ਵਿਚ ਗੈਂਗਸਟਰਵਾਦ, ਗੁੰਡਾਗਰਦੀ, ਲੁੱਟਾਂ-ਖੋਹਾਂ ਅਤੇ ਅਮਨ-ਕਾਨੂੰਨ ਦੀ ਮਾੜੀ ਸਥਿਤੀ ਕਾਰਨ ਵੱਡੀ ਗਿਣਤੀ ਵਿਚ ਉਦਯੋਗਪਤੀ ਅਤੇ ਵਪਾਰੀ ਦੂਸਰੇ ਰਾਜਾਂ ਵਿਚ ਚਲੇ ਗਏ ਹਨ ਅਤੇ ਕੋਈ ਵੀ ਵੱਡਾ ਉਦਯੋਗਪਤੀ ਸੂਬੇ ਵਿਚ ਇਨਵੈਸਟਮੈਂਟ ਕਰਨ ਨੂੰ ਤਿਆਰ ਨਹੀਂ ਹੈ। ਜਦੋਂਕਿ ਅਕਾਲੀ ਦਲ ਦੇ 10 ਸਾਲ ਦੀ ਸਰਕਾਰ ਦੌਰਾਨ ਵੱਡੇ-ਵੱਡੇ ਉਦਯੋਗਪਤੀ ਜਿਨ੍ਹਾਂ ਵਿਚ ਮੁਕੇਸ਼ ਅੰਬਾਨੀ, ਟਾਟਾ ਗਰੁੱਪ, ਗੋਦਰੇਜ਼ ਗਰੁੱਪ ਆਦਿ ਵਲੋਂ ਪੰਜਾਬ ਵਿਚ ਇਨਵੈਸਟਮੈਂਟ ਕੀਤੀ ਜਾਂਦੀ ਰਹੀ ਹੈ। ਸ: ਬਾਦਲ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਿੱਥੇ ਪੰਜਾਬ ਵਿਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ ਉੱਥੇ ਦੁਕਾਨਦਾਰਾਂ ਦੀ ਸਰਕਾਰੀ ਮਹਿਕਮਿਆਂ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਖ਼ੱਜਲ-ਖ਼ੁਆਰੀ ਨੂੰ ਵੀ ਨੱਥ ਪਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚ ਨਸ਼ਿਆਂ ਸਬੰਧੀ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਜਿਸ ਵਿਚ ਨਸ਼ਾ ਵੇਚਣ ਵਾਲੇ ਦੇ ਸਾਰੇ ਪਰਿਵਾਰ ਦੀ ਜਾਇਦਾਦ ਕੁਰਕ ਕਰਨ ਅਤੇ ਉਸ ਦੀ ਕਿਸੇ ਵੀ ਹਾਲਤ ਵਿਚ ਜ਼ਮਾਨਤ ਨਾ ਹੋਣ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਬਰਨਾਲਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ ਤਾਂ ਜੋ ਪੰਜਾਬ ਵਿਚ ਉਨ੍ਹਾਂ ਲਈ ਮੁੜ ਤੋਂ ਵਧੀਆ ਮਾਹੌਲ ਪੈਦਾ ਕੀਤਾ ਜਾ ਸਕੇ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ, ਸੀਨੀਅਰ ਆਗੂ ਤਰਲੋਚਨ ਬਾਂਸਲ, ਤੇਜਿੰਦਰ ਸਿੰਘ ਸੋਨੀ ਜਾਗਲ, ਨੀਰਜ ਗਰਗ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ, ਐਡਵੋਕੇਟ ਕੁਲਵੰਤ ਰਾਏ ਗੋਇਲ, ਮੱਖਣ ਸਿੰਘ ਮਹਿਰਮੀਆ, ਨਵਦੀਪ ਸਿੰਘ ਗਗਨ, ਵਪਾਰੀ ਵਰਗ ਵਿਚੋਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਅਰੋੜਾ, ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ ਵਿਕਾਸ ਕੁਮਾਰ, ਸ਼ੈਲਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਅਜੈਬ ਸਿੰਘ ਜਵੰਧਾ, ਵਪਾਰੀ ਆਗੂ ਅਮਰਜੀਤ ਕਾਲੇਕੇ, ਸ਼ਸ਼ੀ ਬਾਂਸਲ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਵਿੰਦਰ ਸਿੰਘ ਕੁਰੜ ਅਤੇ ਰਜਿੰਦਰ ਜਿੰਦਲ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਮਾਨਸਾ ਪੁਲਿਸ ਦੁਕਾਨਦਾਰਾਂ/ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ-ਐਸ. ਐਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।