ਲੋਕਤੰਤਰ ’ਚ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਦਬਾਉਣਾ ਬਰਦਾਸ਼ਤ ਨਹੀਂ ਹੋਵੇਗਾ- ਭਾਈ ਸ਼ਹਿਣਾ
ਸਹਿਣਾ, 29 ਅਕਤੂਬਰ (ਸੁਰੇਸ਼ ਗੋਗੀ)-ਮਾਨਸਾ ਵਿਖੇ ਪੰਜਾਬ ਪੁਲਿਸ ਵਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸੇਰੋਂ, ਭਾਨਾ ਸਿੱਧੂ ਅਤੇ ਅਨੇਕਾਂ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਧੱਕੇ ਨਾਲ ਡਿਟੇਨ ਕਰਨ ਅਤੇ ਉਨ੍ਹਾਂ ਨਾਲ ਅਣਮਨੁੱਖੀ ਤਸ਼ੱਦਦ ਕੀਤੇ ਜਾਣ ਦੇ ਦੋਸ਼ਾਂ ਦਾ ਭਾਈ ਲਖਵੀਰ ਸਿੰਘ ਸ਼ਹਿਣਾ, ਸਰਗਰਮ ਆਗੂ ਹਲਕਾ ਭਦੌੜ, ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਕਦਰਾਂ-ਕੀਮਤਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਭ
ਭਾਈ ਲਖਵੀਰ ਸਿੰਘ ਸ਼ਹਿਣਾ
30-10-2026
ਸਹਿਣਾ, 29 ਅਕਤੂਬਰ (ਸੁਰੇਸ਼ ਗੋਗੀ)-ਮਾਨਸਾ ਵਿਖੇ ਪੰਜਾਬ ਪੁਲਿਸ ਵਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸੇਰੋਂ, ਭਾਨਾ ਸਿੱਧੂ ਅਤੇ ਅਨੇਕਾਂ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਧੱਕੇ ਨਾਲ ਡਿਟੇਨ ਕਰਨ ਅਤੇ ਉਨ੍ਹਾਂ ਨਾਲ ਅਣਮਨੁੱਖੀ ਤਸ਼ੱਦਦ ਕੀਤੇ ਜਾਣ ਦੇ ਦੋਸ਼ਾਂ ਦਾ ਭਾਈ ਲਖਵੀਰ ਸਿੰਘ ਸ਼ਹਿਣਾ, ਸਰਗਰਮ ਆਗੂ ਹਲਕਾ ਭਦੌੜ, ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਅਜਿਹੀਆਂ ਕਾਰਵਾਈਆਂ ਲੋਕਤੰਤਰੀ ਕਦਰਾਂ-ਕੀਮਤਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ। ਜੇਕਰ ਕਿਸੇ ਵਿਅਕਤੀ ਵਿਰੁੱਧ ਕੋਈ ਕਾਨੂੰਨੀ ਮਾਮਲਾ ਹੈ ਤਾਂ ਉਸ ਨਾਲ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਨਾ ਕਿ ਕਥਿਤ ਤੌਰ ’ਤੇ ਜ਼ਬਰਦਸਤੀ ਜਾਂ ਤਸ਼ੱਦਦ ਰਾਹੀਂ। ਭਾਈ ਲਖਵੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਦੀ ਸਿੱਖਿਆ ਦਿੱਤੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਅਤੇ ਜਮਹੂਰੀ ਹੱਕਾਂ ਦਾ ਸਤਿਕਾਰ ਕਰੇ, ਨਾ ਕਿ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨਾਂ ਨੂੰ ਡਰਾਉਣ ਜਾਂ ਦਬਾਉਣ ਵਾਲਾ ਮਾਹੌਲ ਪੈਦਾ ਕਰੇ।