ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਕੀਤੀ
ਲੌਂਗੋਵਾਲ, 29 ਅਕਤੂਬਰ (ਵਿਨੋਦ, ਖੰਨਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਕ, ਧਾਰਮਿਕ ਅਤੇ ਵਿਗਿਆਨਕ ਮਹੱਤਤਾ ਵਾਲੇ ਸਥਾਨਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕੁਰੂਕਸ਼ੇਤਰ ਦੀ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ - ਵੱਖ ਇਤਿਹਾਸਕ ਅਤੇ ਗਿਆਨਵਰਧਕ ਸਥਾਨਾਂ ਦਾ ਦੌਰਾ ਕੀਤਾ ਅਤੇ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਪ੍ਰਾਪਤ ਕੀਤੀ।
ਲੌਂਗੋਵਾਲ, 29 ਅਕਤੂਬਰ (ਵਿਨੋਦ, ਖੰਨਾ) - ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਕ, ਧਾਰਮਿਕ ਅਤੇ ਵਿਗਿਆਨਕ ਮਹੱਤਤਾ ਵਾਲੇ ਸਥਾਨਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕੁਰੂਕਸ਼ੇਤਰ ਦੀ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ - ਵੱਖ ਇਤਿਹਾਸਕ ਅਤੇ ਗਿਆਨਵਰਧਕ ਸਥਾਨਾਂ ਦਾ ਦੌਰਾ ਕੀਤਾ ਅਤੇ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਬੌਲੀ ਸਾਹਿਬ, ਕੁਰੂਕਸ਼ੇਤਰ ਦੇ ਪ੍ਰਸਿੱਧ ਸਥਾਨ ਮਹਾਂਭਾਰਤ ਅਨੁਭਵ ਕੇਂਦਰ, ਸਾਇੰਸ ਕੇਂਦਰ, ਕ੍ਰਿਸ਼ਨਾ ਮਿਊਜ਼ੀਅਮ, ਕਲਪਨਾ ਚਾਵਲਾ ਤਾਰਾਮੰਡਲ ਸਥਾਨ ਅਤੇ ਬ੍ਰਹਮ ਸਰੋਵਰ ਵਿਖੇ ਲਿਜਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੈਨੇਜਮੈਂਟ ਮੈਂਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਯਾਤਰਾ ‘ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਿਆਨਵਰਧਕ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ।