31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਸ਼ਹਿਣਾ ਵਿਖੇ ਕਾਂਗਰਸੀਆਂ ਨਾਲ ਕੀਤੀ ਮੀਟਿੰਗ

ਸ਼ਹਿਣਾ, 30 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਇਹ ਸ਼ਬਦ ਬੀਬੀ ਸੁਰਿੰਦਰ ਕੌਰ ਬਾਲੀਆਂ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਸ਼ਹਿਣਾ ਵਿਖੇ ਸ੍ਰੀ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਫੇਰੀ ਦੇ ਸਬੰਧ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਆਖੇ।

ਸਨਿਚਰਵਾਰ, 1 ਅਗਸਤ, 2026 31-10-2026
ਸ਼ਹਿਣਾ, 30 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ। ਇਹ ਸ਼ਬਦ ਬੀਬੀ ਸੁਰਿੰਦਰ ਕੌਰ ਬਾਲੀਆਂ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਸ਼ਹਿਣਾ ਵਿਖੇ ਸ੍ਰੀ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਫੇਰੀ ਦੇ ਸਬੰਧ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੁੱਚੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਤੇ ਲੱਗੀਆਂ ਹੋਈਆਂ ਹਨ। ਪਿਛਲੇ ਪੰਜ ਸਾਲਾਂ ਤੋਂ ਪੰਜਾਬ ਵਿਚ ਜੋ ਵਾਪਰ ਰਿਹਾ ਹੈ, ਉਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਮਾਨਸਿਕ ਪੀੜਾ ਸਹਿਣੀ ਪਈ ਅਤੇ ਅਜੋਕੇ ਸਮੇਂ ਦੌਰਾਨ ਵੀ ਪੰਜਾਬ ਦੇ ਲੋਕ ਬੇਹੱਦ ਮਾੜੇ ਹਾਲਾਤ ਵਿਚ ਲੰਘ ਰਹੇ ਹਨ। ਬੀਬੀ ਬਾਲੀਆਂ ਨੇ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਾਂਗਰਸ ਪਾਰਟੀ ਕਰੇਗੀ, ਕਿਉਂਕਿ ਕਾਂਗਰਸ ਪਾਰਟੀ ਇਕਜੁੱਟਤਾ ਨਾਲ ਵਿਧਾਨ ਸਭਾ ਚੋਣਾਂ ਲੜਨ ਲਈ ਮੈਦਾਨ ਵਿਚ ੳੁੱਤਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਪੰਜਾਬ ਦੇ ਸਿਆਸੀ ਹਾਲਾਤ ਬਦਲਣ ਲਈ ਰਾਮਬਾਣ ਦਾ ਕੰਮ ਕਰੇਗੀ। ਇਸ ਮੌਕੇ ਜਰਨੈਲ ਸਿੰਘ ਸਿੱਧੂ, ਹਰੀ ਸਿੰਘ ਸਿੱਧੂ, ਸੁਖਦੇਵ ਸਿੰਘ, ਜਸਵੀਰ ਸਿੰਘ, ਨਿਰਮਲ ਸਿੰਘ, ਨਸੀਬ ਕੌਰ, ਪਾਲੋ ਕੌਰ, ਜਸਵੀਰ ਕੌਰ, ਦਰਸੋ ਕੌਰ, ਚਰਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁੰਡਾ ਅਨਸਰਾਂ ਤੇ ਨਸ਼ਿਆਂ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਇੰਸ. ਸ਼ਰੀਫ ਖਾਨ ਅਗਲੀ ਖ਼ਬਰ ਤਪਾ ਰੈਲੀ ਦੀ ਤਿਆਰੀ ਲਈ ਧੌਲਾ ਵਿਖੇ ਅਕਾਲੀ ਵਰਕਰਾਂ ਨੇ ਕੀਤੀ ਲਾਮਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।