31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਐੱਸ.ਡੀ.ਐਮ. ਤਪਾ ਆਯੂਸ਼ ਗੋਇਲ ਵਲੋਂ ਪਿੰਡ ਛੀਨੀਵਾਲ ਖੁਰਦ ਸਮੇਤ ਹੋਰਨਾਂ ਪਿੰਡ ਦੇ ਨਸ਼ਾ ਹਾਟਸਪੌਟਾਂ ਦਾ ਦੌਰਾ

ਟੱਲੇਵਾਲ, 30 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਯੁੱਧ ਨਸ਼ਿਆਂ ਵਿਰੁੱਧ 2. 0 ਮੁਹਿੰਮ ਤਹਿਤ ਨਸ਼ਾ ਹੌਟਸਪੌਟਾਂ ਦੇ ਕਾਇਆ ਕਲਪ ਅਤੇ ਸੁਧਾਰ ਲਈ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਗਤੀਵਿਧੀਆਂ ਜਾਰੀ ਹਨ।

ਐੱਸ.ਡੀ.ਐਮ. ਤਪਾ ਆਯੂਸ਼ ਗੋਇਲ ਛੀਨੀਵਾਲ ਖ਼ੁਰਦ ਸ਼ਮਸ਼ਾਨਘਾਟ ਦਾ ਦੌਰਾ ਕਰਨ ਸਮੇਂ। ਤਸਵੀਰ : ਸੋਨੀ ਚੀਮਾ 31-10-2026
ਟੱਲੇਵਾਲ, 30 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਯੁੱਧ ਨਸ਼ਿਆਂ ਵਿਰੁੱਧ 2.0 ਮੁਹਿੰਮ ਤਹਿਤ ਨਸ਼ਾ ਹੌਟਸਪੌਟਾਂ ਦੇ ਕਾਇਆ ਕਲਪ ਅਤੇ ਸੁਧਾਰ ਲਈ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਗਤੀਵਿਧੀਆਂ ਜਾਰੀ ਹਨ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐੱਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਨਾਖ਼ਤ ਕੀਤੇ 10 ਹੌਟਸਪੌਟਾਂ ਇਲਾਕਿਆਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਿਤ ਐੱਸ.ਡੀ.ਐਮਜ਼ ਨੂੰ ਸਾਰੇ ਖੇਤਰਾਂ ਦਾ ਲਗਾਤਾਰ ਦੌਰਾ ਕਰਨ ਅਤੇ ਰੀਵਿਊ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤਹਿਤ ਉਪ ਮੰਡਲ ਮੈਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ, ਉਪ ਮੰਡਲ ਮੈਜਿਸਟਰੇਟ ਬਰਨਾਲਾ ਡਾ: ਅਜੀਤਪਾਲ ਸਿੰਘ ਚਹਿਲ ਅਤੇ ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਵਲੋਂ ਆਪਣੇ ਆਪਣੇ ਖੇਤਰ ਵਿਚ ਪਿਛਲੇ ਦਿਨੀਂ ਹੌਟਸਪੌਟਾਂ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੀਵਿਊ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਉਪ ਮੰਡਲ ਮੈਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ ਆਈ.ਏ.ਐੱਸ ਵਲੋਂ ਜਿੱਥੇ ਡਰੱਗ ਹੌਟਸਪੌਟਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਉਥੇ ਸਬੰਧਿਤ ਵਿਭਾਗਾਂ ਨਾਲ ਮੀਟਿੰਗ ਕਰ ਕੇ ਸਬ-ਡਵੀਜ਼ਨ ਤਪਾ ਅਧੀਨ ਲਾਵਾਰਸ ਜਾਂ ਖੰਡਰ ਇਮਾਰਤਾਂ, ਪਾਰਕਾਂ ਅਤੇ ਸ਼ਮਸ਼ਾਨ ਘਾਟਾਂ ਵਿਚ ਨਸ਼ਾ ਹੌਟ ਸਪੌਟਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਚਰਚਾ ਕੀਤੀ ਗਈ ਅਤੇ ਸੁਝਾਅ ਲਏ ਗਏ ਅਤੇ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਪਿੰਡ ਛੀਨੀਵਾਲ ਖ਼ੁਰਦ ਵਿਚ ਪਾਰਕ ਅਤੇ ਸ਼ਮਸ਼ਾਨ ਘਾਟ ਵਿਚ ਸੀ.ਸੀ.ਟੀ.ਵੀ ਕੈਮਰੇ, ਸੋਲਰ ਲਾਈਟਾਂ ਲਗਾਉਣ ਅਤੇ ਪੁਲਿਸ ਦੀ ਗਸ਼ਤ ਤੇਜ਼ ਕਰਨ ਦੀ ਕਵਾਇਦ ਵਿਚਾਰੀ ਗਈ। ਇਸ ਤੋਂ ਇਲਾਵਾ ਪਿੰਡ ਰਾਮਗੜ੍ਹ, ਟੱਲੇਵਾਲ ਸਮੇਤ ਹੋਰ ਥਾਵਾਂ ਉੱਤੇ ਸੀ.ਸੀ.ਟੀ.ਵੀ ਕੈਮਰੇ, ਸੋਲਰ ਲਾਈਟਾਂ ਲਗਾਉਣ, ਪੁਲਿਸ ਗਸ਼ਤ ਤੇਜ਼ ਕਰਨ, ਚਾਰਦੀਵਾਰੀ, ਖਿੜਕੀਆਂ ਦਰਵਾਜ਼ੇ ਸਮੇਤ ਹੋਰ ਕੰਮ ਕਰਵਾਉਣ ਦਾ ਪਲਾਨ ਤਿਆਰ ਕੀਤਾ ਗਿਆ। ਉਨ੍ਹਾਂ ਵਲੋਂ ਸਿਹਤ ਵਿਭਾਗ ਨੂੰ ਹੌਟਸਪੌਟ ਇਲਾਕਿਆਂ ਵਿਚ ਸਿਹਤ ਕੈਂਪ ਲਗਾਉਣ ਤੋਂ ਇਲਾਵਾ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਵਿਭਾਗ ਨੂੰ ਮੈਡੀਕਲ ਸਟੋਰਾਂ ਦੀ ਸਖ਼ਤੀ ਨਾਲ ਜਾਂਚ ਕਰਨ, ਸਿੱਖਿਆ ਵਿਭਾਗ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਉਣ, ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਹੌਟਸਪੌਟ ਇਲਾਕਿਆਂ ਵਿਚ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਨੂੰ ਇਲਾਜ ਉਪਰੰਤ ਠੀਕ ਹੋਣ ਵਾਲੇ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਟਰੇਨਿੰਗ ਦੇਣ ਅਤੇ ਆਪਣਾ ਕੰਮ ਸ਼ੁਰੂ ਕਰਨ ਵਿਚ ਮਦਦ ਕਰਨ ਲਈ ਕੰਮ ਕਰਨ ਲਈ ਕਿਹਾ। ਇਸੇ ਤਰ੍ਹਾਂ ਪੇਂਡੂ ਵਿਕਾਸ, ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਹੌਟਸਪੌਟ ਇਲਾਕਿਆਂ ਵਿੱਚ ਸੀ.ਸੀ.ਟੀ.ਵੀ, ਸਟਰੀਟ ਲਾਈਟਾਂ, ਸਫ਼ਾਈ ਅਤੇ ਸੁੰਦਰੀਕਰਨ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਜਨਗਣਨਾ-2027 ਦਾ ਦੂਜਾ ਪੜਾਅ 16 ਨਵੰਬਰ ਤੋਂ ਸ਼ੁਰੂ ਹੋਵੇਗਾ-ਵਿਵੇਕ ਮੋਦੀ ਅਗਲੀ ਖ਼ਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਰੈਲੀ ਵਿਚ ਔਰਤਾਂ ਦੀ ਵਧੇਰੇ ਸ਼ਮੂਲੀਅਤ ਹੋਵੇਗੀ-ਅੰਮ੍ਰਿਤਪਾਲ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।