31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਨਗਣਨਾ-2027 ਦਾ ਦੂਜਾ ਪੜਾਅ 16 ਨਵੰਬਰ ਤੋਂ ਸ਼ੁਰੂ ਹੋਵੇਗਾ-ਵਿਵੇਕ ਮੋਦੀ

ਬਰਨਾਲਾ, 30 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਜ਼ ਅਫ਼ਸਰ ਵਿਵੇਕ ਕੁਮਾਰ ਮੋਦੀ ਵਲੋਂ ਚਾਰਜ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਅਜੀਤ ਡੈਸਕ 31-10-2026
ਬਰਨਾਲਾ, 30 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਜ਼ ਅਫ਼ਸਰ ਵਿਵੇਕ ਕੁਮਾਰ ਮੋਦੀ ਵਲੋਂ ਚਾਰਜ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੂਜਾ ਪੜਾਅ ਪੂਰੇ ਪੰਜਾਬ ਵਿਚ 16 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਜਨਵਰੀ 2027 ਤੱਕ ਜਾਰੀ ਰਹੇਗਾ। ਇਸ ਤਹਿਤ 16 ਤੋਂ 30 ਨਵੰਬਰ ਤੱਕ ਲੋਕਾਂ ਨੂੰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਮਿਲੇਗੀ, ਜਦਕਿ ਪਹਿਲੀ ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਉਲੀਕਣ ਦਾ ਅਹਿਮ ਆਧਾਰ ਬਣਦੇ ਹਨ। ਸਿੱਖਿਆ, ਸਿਹਤ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਭਵਿੱਖੀ ਵਿਉਂਤਬੰਦੀ ਲਈ ਆਬਾਦੀ ਬਾਰੇ ਸਹੀ ਅਤੇ ਮੁਕੰਮਲ ਜਾਣਕਾਰੀ ਉਪਲਬਧ ਹੋਣੀ ਬਹੁਤ ਜ਼ਰੂਰੀ ਹੈ। ਹਰੇਕ ਪਰਿਵਾਰ ਇਸ ਵਿਚ ਹਿੱਸਾ ਲੈ ਕੇ ਆਪਣਾ ਅਹਿਮ ਰੋਲ ਅਦਾ ਕਰੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਨਿਰਧਾਰਿਤ ਸਮੇਂ ਦੌਰਾਨ ਜਾਰੀ ਹਦਾਇਤਾਂ ਅਨੁਸਾਰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਲਾਹਾ ਲੈਣ । ਆਪਣੇ ਪਰਿਵਾਰ ਦੇ ਵੇਰਵੇ ਦਰਜ ਕਰਦੇ ਸਮੇਂ ਜਾਣਕਾਰੀ ਦੀ ਧਿਆਨ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੇਰਵਾ ਗ਼ਲਤ ਜਾਂ ਅਧੂਰਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 1 ਦਸੰਬਰ ਤੋਂ ਘਰ-ਘਰ ਆਉਣ ਵਾਲੇ ਅਧਿਕਾਰਤ ਗਿਣਤੀਕਾਰ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਪੁੱਛੇ ਗਏ ਸਵਾਲਾਂ ਦੇ ਸਹੀ ਅਤੇ ਸਪੱਸ਼ਟ ਜਵਾਬ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਹਰੇਕ ਵਿਅਕਤੀ ਦੀ ਗਿਣਤੀ ਯਕੀਨੀ ਬਣਾਉਂਦਿਆਂ ਇਹ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਪੰਚਾਇਤਾਂ, ਸਥਾਨਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਜਨਗਣਨਾ ਦੀ ਮਹੱਤਤਾ ਅਤੇ ਨਿਰਧਾਰਿਤ ਮਿਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਇਸ ਮੌਕੇ ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ, ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ (ਜਨਗਣਨਾ) ਲਵਦੀਪ ਸਿੰਘ, ਜਨਗਣਨਾ ਸੈੱਲ ਇੰਚਾਰਜ ਹਰਜੀਤ ਸਿੰਘ ਸਮੇਤ ਸਮੂਹ ਚਾਰਜ ਅਫ਼ਸਰ ਅਤੇ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਟਰਾਈਡੈਂਟ ਦੀ ਦੀਵਾਲੀ ਧਮਾਕਾ ਸੇਲ ਵਿਚ ਪਹੁੰਚ ਰਹੇ ਵੱਡੀ ਗਿਣਤੀ ’ਚ ਲੋਕ ਤਿੰਨ ਰੋਜ਼ਾ ‘ਦੀਵਾਲੀ ਮੇਲਾ’ ਅੱਜ ਤੋਂ ਅਗਲੀ ਖ਼ਬਰ ਐੱਸ.ਡੀ.ਐਮ. ਤਪਾ ਆਯੂਸ਼ ਗੋਇਲ ਵਲੋਂ ਪਿੰਡ ਛੀਨੀਵਾਲ ਖੁਰਦ ਸਮੇਤ ਹੋਰਨਾਂ ਪਿੰਡ ਦੇ ਨਸ਼ਾ ਹਾਟਸਪੌਟਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।