31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸ਼ੀਤਲ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਭਦੌੜ, 30 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕਾ ਭਦੌੜ ਅੰਦਰ 10 ਸਾਲਾਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ. ਸੀ.

ਐਸ.ਸੀ. ਵਿੰਗ ਦੇ ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸ਼ੀਤਲ ਪਰਗਟ ਸਿੰਘ ਦਾ ਸਵਾਗਤ ਕਰਨ ਸਮੇਂ। ਅਜੀਤ ਤਸਵੀਰ 31-10-2026
ਭਦੌੜ, 30 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕਾ ਭਦੌੜ ਅੰਦਰ 10 ਸਾਲਾਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਸੀ. ਵਿੰਗ ਦੇ ਸੂਬਾ ਕੋਆਰਡੀਨੇਟਰ ਇੰਜ: ਰਾਜਵਿੰਦਰ ਸਿੰਘ ਸ਼ੀਤਲ ਵਲੋਂ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਹਲਕੇ ਦੀ ਸਿਆਸੀ ਸਥਿਤੀ ਆਪਣੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਮੇਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਨਾਲ ਮੌਜੂਦ ਸਨ। ਕੋਆਰਡੀਨੇਟਰ ਰਾਜਵਿੰਦਰ ਸਿੰਘ ਸ਼ੀਤਲ ਨੇ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਭਦੌੜ ਦੇ ਜ਼ਮੀਨੀ ਹਲਾਤਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਹ ਪਿਛਲੇ ਲੰਮੇ ਤੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਦੇ ਹੱਲ ਲਈ ਆਪਣੇ ਪੱਧਰ ’ਤੇ ਯਤਨ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਅਤੇ ਖ਼ਾਸ ਕਰ ਕੇ ਨੌਜਵਾਨ ਵਰਗ ਪਾਰਟੀ ਨਾਲ ਜੁੜਨ ਵਿਚ ਵਿਸ਼ੇਸ਼ ਦਿਲਚਸਪੀ ਦਿਖਾ ਰਿਹਾ ਹੈ। ਉਨ੍ਹਾਂ ਸੂਬਾ ਪ੍ਰਧਾਨ ਨੂੰ ਆਪਣੇ ਵਲੋਂ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਕੀਤੀਆਂ ਗਈਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਮੇਂ ਅਮਰਜੀਤ ਸਿੰਘ ਸਰਪੰਚ ਸੰਧੂ ਕਲਾਂ ਅਤੇ ਗੁਰਚਰਨ ਸਿੰਘ ਜੰਗੀਆਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਲ ਲਕੀਰ ਅਧੀਨ ਆਉਂਦੇ ਮਕਾਨ ਮਾਲਕਾਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਦਿੱਤੇ ਅਗਲੀ ਖ਼ਬਰ ਟਰਾਈਡੈਂਟ ਦੀ ਦੀਵਾਲੀ ਧਮਾਕਾ ਸੇਲ ਵਿਚ ਪਹੁੰਚ ਰਹੇ ਵੱਡੀ ਗਿਣਤੀ ’ਚ ਲੋਕ ਤਿੰਨ ਰੋਜ਼ਾ ‘ਦੀਵਾਲੀ ਮੇਲਾ’ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।